ਪੰਜਾਬ ਵਾਸੀ ਰਹਿਣ ਸਾਵਧਾਨ! ਜੇਕਰ ਤੁਹਾਡੇ ਨੇੜੇ ਡਰੋਨ ਡਿੱਗਦਾ ਹੈ ਤਾਂ...
Saturday, May 10, 2025 - 04:20 PM (IST)

ਮੋਹਾਲੀ : ਪਾਕਿਸਤਾਨ ਵਲੋਂ ਪੰਜਾਬ 'ਤੇ ਕੀਤੇ ਜਾ ਰਹੇ ਹਮਲਿਆਂ ਦਰਮਿਆਨ ਮੋਹਾਲੀ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਕਰ ਤੁਹਾਡੇ ਨੇੜੇ ਡਰੋਨ ਡਿੱਗਦਾ ਹੈ ਤਾਂ ਉਸ ਦੇ ਨੇੜੇ ਨਾ ਜਾਓ ਕਿਉਂਕਿ ਇਸ 'ਚ ਧਮਾਕਾ ਹੋਣ ਦਾ ਖ਼ਤਰਾ ਹੋ ਸਕਦਾ ਹੈ।
ਇਹ ਵੀ ਪੜ੍ਹੋ : ਤਣਾਅ ਵਿਚਾਲੇ ਪੰਜਾਬ ਦੇ ਵਿਦਿਆਰਥੀਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰੀ DETAIL
ਇਸ ਨਾਲ ਤੁਹਾਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਡਰੋਨ ਡਿੱਗਣ ਦੀ ਸੂਚਨਾ ਤੁਰੰਤ ਆਪਣੇ ਨੇੜਲੇ ਪੁਲਸ ਥਾਣੇ ਨੂੰ ਦਿਓ। ਇਸ ਦੀ ਸੂਚਨਾ ਪੁਲਸ ਕੰਟਰੋਲ ਰੂਮ 112 'ਤੇ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ 0172-2219505 'ਤੇ ਦਿੱਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਧਮਾਕਿਆਂ ਵਿਚਾਲੇ ਕਪੂਰਥਲਾ ਦੇ ਲੋਕਾਂ ਲਈ ਨਵੀਂ ਐਡਵਾਈਜ਼ਰੀ ਜਾਰੀ, DC ਨੇ ਕੀਤੀ ਅਪੀਲ
ਪ੍ਰਸ਼ਾਸਨ ਵਲੋਂ ਕਿਹਾ ਗਿਆ ਹੈ ਕਿ ਅਸੀਂ ਤੁਹਾਡੀ ਸੁਰੱਖਿਆ ਲਈ ਚਿੰਤਤ ਹਾਂ। ਇਸ ਲਈ ਪ੍ਰਸ਼ਾਸਨ ਦੇ ਪ੍ਰਮਾਣਿਕ ਚੈਨਲਾਂ ਵਲੋਂ ਤੁਹਾਨੂੰ ਦਿੱਤੀਆਂ ਜਾ ਰਹੀਆਂ ਸਲਾਹਾਂ ਅਤੇ ਨਿਰਦੇਸ਼ਾਂ ਦਾ ਪਾਲਣਾ ਕਰੋ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਲੋਕ ਧਿਆਨ ਨਾ ਦੇਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8