ਸੁਖਬੀਰ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਅਕਾਲੀ ਦਲ ਦਾ ਵੱਡਾ ਕਦਮ
Saturday, Nov 16, 2024 - 03:41 PM (IST)
ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ਾ ਦੇਣ ਤੋਂ ਬਾਅਦ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਬੈਠਕ ਸੱਦ ਲਈ ਹੈ। ਇਹ ਬੈਠਕ 18 ਨਵੰਬਰ ਨੂੰ ਸੱਦੀ ਗਈ ਹੈ। ਬੈਠਕ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਚ ਹੋਵੇਗੀ। ਜਿਸ ਵਿਚ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਅਸਤੀਫ਼ੇ 'ਤੇ ਚਰਚਾ ਕੀਤੀ ਜਾਵੇਗੀ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਇਹ ਬੈਠਕ ਬੁਲਾਈ ਹੈ ਅਤੇ ਵਰਕਿੰਗ ਕਮੇਟੀ ਵਿਚ ਸਾਰੇ ਆਗੂਆਂ ਨੂੰ ਮੌਜੂਦ ਰਹਿਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸੂਬੇ ਦੇ ਪੈਨਸ਼ਨਧਾਰਕਾਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
ਸੁਖਬੀਰ ਬਾਦਲ ਨੇ ਦਿੱਤਾ ਅਸਤੀਫ਼ਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਪ੍ਰਧਾਨਗੀ ਛੱਡਣ ਦਾ ਐਲਾਨ ਬਾਦਲ ਨੇ ਅਜਿਹੇ ਸਮੇਂ ਕੀਤਾ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਨ੍ਹਾਂ ਨੂੰ ਤਨਖ਼ਾਹੀਆਂ ਐਲਾਨਿਆ ਹੋਇਆ ਹੈ। ਹਾਲਾਂਕਿ ਅਜੇ ਤਕ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਮਾਮਲੇ ਵਿਚ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਇੰਨਾ ਜ਼ਰੂਰ ਹੈ ਕਿ ਪਿਛਲੇ ਦਿਨੀਂ ਅਕਾਲ ਤਖ਼ਤ ਸਾਹਿਬ ਵਿਖੇ ਬੁੱਧੀਜੀਵੀਆਂ ਨਾਲ ਬੈਠਕ ਜ਼ਰੂਰ ਹੋਈ ਸੀ ਅਤੇ ਉਸ ਤੋਂ ਬਾਅਦ ਆਖਿਆ ਗਿਆ ਸੀ ਕਿ ਸਿੱਖ ਸੰਪਰਦਾਵਾਂ, ਆਗੂਆਂ ਨਾਲ ਚਰਚਾ ਤੋਂ ਬਾਅਦ ਕੋਈ ਫ਼ੈਸਲਾ ਲਿਆ ਜਾਵੇਗਾ। ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਅਸਤੀਫੇ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾਂ ਨੇ ਐਕਸ 'ਤੇ ਇਕ ਪੋਸਟ ਸਾਂਝੀ ਕੀਤੀ ਹੈ, ਉਨ੍ਹਾਂ ਪੋਸਟ ਵਿਚ ਲਿਖਿਆ, ''ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫ਼ਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ 'ਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਪਿਓ ਦੀ ਰਿਵਾਲਵਰ ਨਾਲ ਗੋਲ਼ੀ ਲੱਗਣ ਕਾਰਣ 10 ਸਾਲਾ ਧੀ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e