ਦੇਖੋ ਫੂਲਕਾ ਦੇ ਅਸਤੀਫੇ 'ਤੇ ਕੀ ਬੋਲੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ (ਵੀਡੀਓ)

Tuesday, Oct 16, 2018 - 06:37 PM (IST)

ਲੁਧਿਆਣਾ (ਨਰਿੰਦਰ ਮਹਿੰਦਰੂ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚ. ਐੱਸ. ਫੂਲਕਾ ਦੇ ਅਸਤੀਫੇ 'ਤੇ ਬੋਲਦੇ ਹੋਏ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਹੈ ਕਿ ਅਜੇ ਤਕ ਅਸਤੀਫੇ 'ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਲੁਧਿਆਣਾ ਸਰਕਟ ਹਾਊਸ 'ਚ ਪਹੁੰਚੇ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਫੂਲਕਾ ਦੇ ਅਸਤੀਫੇ ਨੂੰ ਪਹਿਲਾਂ ਧਿਆਨ ਨਾਲ ਵੇਖਿਆ ਜਾਵੇਗਾ ਅਤੇ ਜਾਂਚ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਰਾਣਾ ਕੇ. ਪੀ. ਨੇ ਕਿਹਾ ਕਿ ਵਿਧਾਇਕ ਵਲੋਂ ਆਪਣਾ ਅਸਤੀਫਾ ਸਪੀਕਰ ਨੂੰ ਸੌਂਪਣਾ ਹੁੰਦਾ ਹੈ ਜੋ ਉਨ੍ਹਾਂ ਨੇ ਸੌਂਪ ਦਿੱਤਾ ਹੈ ਅਤੇ ਉਹ ਫੂਲਕਾ ਨਾਲ ਮੁਲਾਕਾਤ ਤੋਂ ਬਾਅਦ ਹੀ ਅਗਲਾ ਫੈਸਲਾ ਲੈਣਗੇ। 

ਇਸ ਦੇ ਨਾਲ ਹੀ ਰਾਣਾ ਕੇ. ਪੀ. ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਤਲ ਦੀ ਸਾਜ਼ਿਸ 'ਚ ਅਕਾਲੀ ਦਲ ਵਲੋਂ ਕਾਂਗਰਸ 'ਤੇ ਲਗਾਏ ਜਾ ਰਹੇ ਦੋਸ਼ਾਂ 'ਤੇ ਕਿਹਾ ਕਿ ਹਿੰਸਾ ਭਾਵੇਂ ਬਾਦਲ ਖਿਲਾਫ ਹੋਵੇ ਜਾਂ ਜੀ. ਕੇ. ਦੇ ਉਹ ਇਸ ਦੀ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।


Related News