ਅਸਤੀਫਾ ਵਾਪਸ ਲੈਣ ਤੋਂ ਬਾਅਦ ਸੰਦੋਆ ਦਾ ਪਹਿਲਾ ਬਿਆਨ ਆਇਆ ਸਾਹਮਣੇ

Thursday, Nov 21, 2019 - 05:22 PM (IST)

ਅਸਤੀਫਾ ਵਾਪਸ ਲੈਣ ਤੋਂ ਬਾਅਦ ਸੰਦੋਆ ਦਾ ਪਹਿਲਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ : ਪੰਜਾਬ ਦੇ ਸਿਆਸੀ ਡਰਾਮੇ 'ਚ ਰੋਪੜ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਜਿੱਤਣ ਵਾਲੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵਿਧਾਇਕੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ। ਸੰਦੋਆ ਦਾ ਤਰਕ ਹੈ ਕਿ ਆਮ ਜਨਤਾ 'ਤੇ ਜ਼ਿਮਣੀ ਚੋਣਾਂ ਦਾ ਭਾਰ ਨਾ ਪਵੇ, ਇਸ ਲਈ ਉਨ੍ਹਾਂ ਨੇ ਅਸਤੀਫਾ ਵਾਪਸ ਲਿਆ ਹੈ। ਸੰਦੋਆ ਦਾ ਕਹਿਣਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਇਕ ਵਾਰ ਫਿਰ ਜਨਤਾ ਖਜਲ-ਖੁਆਰ ਹੋਵੇ, ਲਿਹਾਜ਼ਾ ਉਨ੍ਹਾਂ ਇਹ ਫੈਸਲਾ ਲਿਆ ਹੈ। ਸੰਦੋਆ ਆਮ ਆਦਮੀ ਪਾਰਟੀ ਦੇ ਦੂਜੇ ਵਿਧਾਇਕ ਹਨ ਜਿਨ੍ਹਾਂ ਨੇ ਝਾੜੂ ਦੇ ਨਿਸ਼ਾਨ 'ਤੇ ਚੋਣ ਲੜ ਬਾਗੀ ਹੋ ਕੇ ਅਸਤੀਫਾ ਦਿੱਤਾ ਸੀ ਅਤੇ ਫਿਰ ਇਸ ਨੂੰ ਵਿਧਾਨ ਸਭਾ ਸਪੀਕਰ ਤੋਂ ਵਾਪਸ ਲੈ ਲਿਆ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਭੁੱਲਥ ਤੋਂ ਹੀ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਜਿੱਤਣ ਵਾਲੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਅਜਿਹਾ ਹੀ ਕੀਤਾ ਸੀ। ਸੰਦੋਆ ਹੁਣ ਕਾਂਗਰਸ 'ਚ ਸ਼ਾਮਲ ਹੋ ਚੁੱਕੇ ਹਨ।


author

Gurminder Singh

Content Editor

Related News