PCA ਪ੍ਰਧਾਨ ਚਾਹਲ ਦੇ ਅਸਤੀਫ਼ੇ ਮਗਰੋਂ ਹਰਭਜਨ ਸਿੰਘ ਨੇ ਕੀਤਾ ਟਵੀਟ, ਕਹੀ ਇਹ ਗੱਲ
Thursday, Oct 13, 2022 - 10:32 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ. ਸੀ. ਏ.) ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਾਹਲ ਵੱਲੋਂ ਦਿੱਤੇ ਅਸਤੀਫ਼ੇ ਮਗਰੋਂ ਐਸੋਸੀਏਸ਼ਨ ਦੇ ਮੁੱਖ ਸਲਾਹਕਾਰ, ਰਾਜ ਸਭਾ ਮੈਂਬਰ ਤੇ ਸਾਬਕਾ ਗੇਂਦਬਾਜ਼ ਹਰਭਜਨ ਸਿੰਘ ਨੇ ਟਵੀਟ ਕੀਤਾ ਹੈ। ਹਰਭਜਨ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ‘ਸੱਚ ਪ੍ਰੇਸ਼ਾਨ ਹੋ ਸਕਦਾ ਹੈ ਪਰ ਹਾਰ ਨਹੀਂ ਸਕਦਾ। ਸੱਤਯਮੇਵ ਜਯਤੇ....।’
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : PCA ਪ੍ਰਧਾਨ ਗੁਲਜ਼ਾਰ ਇੰਦਰ ਚਾਹਲ ਨੇ ਦਿੱਤਾ ਅਸਤੀਫ਼ਾ
ਜ਼ਿਕਰਯੋਗ ਹੈ ਕਿ ਐਸੋਸੀਏਸ਼ਨ ਦੇ ਮੁੱਖ ਸਲਾਹਕਾਰ ਅਤੇ ਸਾਬਕਾ ਗੇਂਦਬਾਜ਼, ਮੌਜੂਦਾ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਗੁਲਜ਼ਾਰ ਇੰਦਰ ਚਾਹਲ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ ਸਨ। ਇਸ ਦੀ ਸ਼ਿਕਾਇਤ ਲੋਕਪਾਲ ਨੂੰ ਵੀ ਭੇਜੀ ਸੀ। ਉਨ੍ਹਾਂ ਚਾਹਲ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ ਕਥਿਤ ਤੌਰ ’ਤੇ ਆਪਣੇ ਨਜ਼ਦੀਕੀਆਂ ਨੂੰ ਪੀ. ਸੀ. ਏ. ਦੇ ਸੰਵਿਧਾਨ ਨੂੰ ਨਜ਼ਰਅੰਦਾਜ਼ ਕਰਦਿਆਂ ਮੈਂਬਰ ਬਣਾਇਆ ਹੈ।
ਇਹ ਵੀ ਪੜ੍ਹੋ : SYL ’ਤੇ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ CM ਮਾਨ ਨੂੰ ਦਿੱਤੀ ਅਹਿਮ ਸਲਾਹ