ਫੈਸਲਾ ਜੋ ਵੀ ਹੋਵੇ, ਲੋਕ ਸ਼ਾਂਤੀ ਬਣਾਈ ਰੱਖਣ : ਆਈ. ਜੀ. ਰਾਏ

Thursday, Aug 24, 2017 - 08:05 AM (IST)

ਫੈਸਲਾ ਜੋ ਵੀ ਹੋਵੇ, ਲੋਕ ਸ਼ਾਂਤੀ ਬਣਾਈ ਰੱਖਣ : ਆਈ. ਜੀ. ਰਾਏ

ਨਾਭਾ  (ਪੁਰੀ) - ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿਚ ਫਸੇ ਡੇਰਾ ਸੱਚਾ ਸੌਦਾ ਦੇ ਪ੍ਰਮੁੱਖ ਸੰਤ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ 'ਤੇ 25 ਅਗਸਤ ਨੂੰ ਕੋਰਟ ਦੇ ਸੰਭਾਵਿਤ ਫੈਸਲੇ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤਣਾ ਚਾਹੁੰਦੀ।  ਇਸ ਲਈ ਸੁਰੱਖਿਆ ਦੇ ਇੰਤਜ਼ਾਮਾਂ ਨੂੰ ਪੂਰੀ ਤਰ੍ਹਾਂ ਸਖਤ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਜ਼ੋਨ ਦੇ ਆਈ. ਜੀ. ਅਮਰਦੀਪ ਸਿੰਘ ਰਾਏ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲਾ ਪਟਿਆਲਾ ਵਿਚ ਪੰਜਾਬ ਪੁਲਸ ਸਮੇਤ ਪੈਰਾ-ਮਿਲਟਰੀ ਫੋਰਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ।
ਆਈ. ਜੀ. ਰਾਏ ਨੇ ਅੱਗੇ ਕਿਹਾ ਕਿ ਮਾਣਯੋਗ ਅਦਾਲਤ ਦਾ ਫੈਸਲਾ ਜੋ ਵੀ ਹੋਵੇ, ਲਾਅ ਐਂਡ ਆਰਡਰ ਨੂੰ ਬਣਾਈ ਰੱਖਣਾ ਸਾਡੀ ਜ਼ਿੰਮੇਵਾਰੀ ਹੈ।
ਇਸ ਲਈ ਜ਼ਿਲਾ ਪਟਿਆਲਾ ਦੀਆਂ ਤਹਿਸੀਲਾਂ ਨਾਭਾ, ਸਮਾਣਾ, ਰਾਜਪੁਰਾ, ਪਾਤੜਾਂ, ਬਨੂੜ, ਪਟਿਆਲਾ ਅਤੇ ਹੋਰ ਥਾਵਾਂ 'ਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਗ੍ਹਾ-ਜਗ੍ਹਾ 'ਤੇ ਨਾਕੇ ਲਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਨੂੰ ਵੀ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।


Related News