ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਲਿਆਈਆਂ ਰੰਗ, ਕਿਸਾਨਾਂ ਲਈ ਆਈ ਚੰਗੀ ਖ਼ਬਰ
Monday, Oct 28, 2024 - 10:55 AM (IST)
ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਨੇ ਰੰਗ ਲਿਆਉਣਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਕੋਸ਼ਿਸ਼ਾਂ ਸਦਕਾ ਪੰਜਾਬ ਵਿਚ ਲਿਫਟਿੰਗ ਲਗਾਤਾਰ ਜ਼ੋਰ ਫੜ ਰਹੀ ਹੈ ਜਿਸ ਦੇ ਚੱਲਦੇ ਲਿਫਟਿੰਗ ਦਾ ਅੰਕੜਾ 4 LMT ਦੇ ਪਾਰ ਪਹੁੰਚ ਚੁੱਕਾ ਹੈ। ਅੰਕੜਿਆਂ ਮੁਤਾਬਕ 27 ਅਕਤੂਬਰ ਨੂੰ 4.13 LMT ਲਿਫਟਿੰਗ ਹੋਈ ਸੀ ਜਦਕਿ ਅੱਜ 28 ਅਕਤੂਬਰ ਨੂੰ 2288 ਮਿਲਰਜ਼ ਲਿਫਟਿੰਗ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਅੱਜ ਲਿਫਟਿੰਗ ਦਾ ਅੰਕੜਾ 5 LMT ਦੇ ਪਾਰ ਪਹੁੰਚਣ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ : 31 ਅਕਤੂਬਰ ਜਾਂ 1 ਨਵੰਬਰ, ਹਰਿਮੰਦਰ ਸਾਹਿਬ 'ਚ ਇਸ ਦਿਨ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ
ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਕਿਸਾਨਾਂ ਨੇ ਵੀ ਸੁੱਖ ਦਾ ਸਾਹ ਲਿਆ ਹੈ। ਲਿਫਟਿੰਗ ਦੇ ਜ਼ੋਰ ਫੜਨ ਤੋਂ ਬਾਅਦ ਕਿਸਾਨਾਂ ਦੀ ਖੱਜਲ-ਖੁਆਰੀ ਘਟੇਗੀ । ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਕਿਹਾ ਸੀ ਕਿ ਦੀਵਾਲੀ ਮੌਕੇ ਕਿਸਾਨ ਮੰਡੀਆਂ ਵਿਚ ਨਹੀਂ ਰੁਲਣਗੇ, ਜਿਸ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਦਿੱਤੀ ਮਨਜ਼ੂਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e