ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਉਪ ਪ੍ਰਧਾਨਾਂ ਨੂੰ ਦਿੱਤੀ ਗਈ ਜ਼ਿਲ੍ਹਾ ਪੱਧਰ ਦੀ ਜ਼ਿੰਮੇਵਾਰੀ

Wednesday, May 11, 2022 - 10:42 PM (IST)

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਉਪ ਪ੍ਰਧਾਨਾਂ ਨੂੰ ਦਿੱਤੀ ਗਈ ਜ਼ਿਲ੍ਹਾ ਪੱਧਰ ਦੀ ਜ਼ਿੰਮੇਵਾਰੀ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਕਾਂਗਰਸ ਨੇ ਨਵ-ਨਿਯੁਕਤ ਉਪ ਪ੍ਰਧਾਨਾਂ ਨੂੰ ਜ਼ਿਲ੍ਹਾ ਪੱਧਰ ਦੀ ਜ਼ਿੰਮੇਵਾਰੀ ਦਿੱਤੀ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ, ਜਿਸ ਤਹਿਤ ਸੀਨੀਅਰ ਕਾਂਗਰਸ ਨੇਤਾ ਅਰੁਣਾ ਚੌਧਰੀ ਨੂੰ ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਕਪੂਰਥਲਾ ਅਤੇ ਜ਼ਿਲ੍ਹਾ ਮੋਹਾਲੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ/ਇੰਚਾਰਜ ਸੰਦੀਪ ਸੰਧੂ ਨੇ ਇਨ੍ਹਾਂ ਉਪ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ, ਜਿਨ੍ਹਾਂ 'ਚ ਪਰਗਟ ਸਿੰਘ ਨੂੰ ਜ਼ਿਲਾ ਰੋਪੜ, ਅੰਮ੍ਰਿਤਸਰ ਸ਼ਹਿਰੀ, ਅੰਮ੍ਰਿਤਸਰ ਦਿਹਾਤੀ, ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਮਾਲੇਰਕੋਟਲਾ ਅਤੇ ਸੁੰਦਰ ਸ਼ਿਆਮ ਅਰੋੜਾ ਨੂੰ ਜਲੰਧਰ ਸ਼ਹਿਰੀ, ਜਲੰਧਰ ਦਿਹਾਤੀ, ਲੁਧਿਆਣਾ ਸ਼ਹਿਰੀ, ਲੁਧਿਆਣਾ ਦਿਹਾਤੀ ਸਮੇਤ ਖੰਨਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਥੇ ਹੀ ਇੰਦਰਬੀਰ ਸਿੰਘ ਬੁਲਾਰੀਆ ਨੂੰ ਗੁਰਦਾਸਪੁਰ, ਤਰਨਤਾਰਨ, ਫਰੀਦਕੋਟ, ਸੰਗਰੂਰ ਅਤੇ ਬਰਨਾਲਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

PunjabKesari


author

Mukesh

Content Editor

Related News