ਰੈਸਟੋਰੈਂਟ ਮਾਲਕ ਨੇ ਜ਼ਹਿਰ ਨਿਗਲ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਸੁਸਾਇਡ ਨੋਟ ’ਚ ਹੋਇਆ ਇਹ ਖ਼ੁਲਾਸਾ

Monday, Nov 01, 2021 - 11:28 AM (IST)

ਰੈਸਟੋਰੈਂਟ ਮਾਲਕ ਨੇ ਜ਼ਹਿਰ ਨਿਗਲ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਸੁਸਾਇਡ ਨੋਟ ’ਚ ਹੋਇਆ ਇਹ ਖ਼ੁਲਾਸਾ

ਰਈਆ (ਹਰਜੀਪ੍ਰੀਤ) - ਸਥਾਨਕ ਕਸਬੇ ਅੰਦਰ ਜੀ. ਟੀ. ਰੋਡ ’ਤੇ ਸਥਿਤ ਮਾਝਾ ਫੂਡ ਕੋਰਟ ਰੈਸਟੋਰੈਂਟ ’ਤੇ ਹਲਕੇ ਦੇ ਕੁਝ ਵਿਅਕਤੀਆਂ ਵਲੋਂ ਕਬਜ਼ਾ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਤੋਂ ਪ੍ਰੇਸ਼ਾਨ ਰੈਸਟੋਰੈਂਟ ਦੇ ਮਾਲਕ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਸਮਾਚਾਰ ਹੈ। ਮਾਲਕ ਦੀ ਪਛਾਣ ਨਿਰਮਲ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਗਗੜੇਵਾਲ ਵਜੋਂ ਹੋਈ ਹੈ, ਜਿਸ ਨੂੰ ਗੰਭੀਰ ਹਾਲਤ ਵਿਚ ਰਈਆ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ। ਡਾਕਟਰਾਂ ਵਲੋਂ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਪੀੜਤ ਦਾ ਮੋਬਾਇਲ ਫੋਨ ਅਤੇ ਖੁਦਕੁਸ਼ੀ ਨੋਟ ਕਬਜ਼ੇ ਵਿਚ ਲੈ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ - ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ‘ਪੰਜਾਬ ਪੁਲਸ’ ਨੂੰ ਦਿੱਤੀ ਚਿਤਾਵਨੀ

ਪੀੜਤ ਦੀ ਮਾਤਾ ਦਲਬੀਰ ਕੌਰ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਆਪਣੀ ਪਹੁੰਚ ਸਦਕਾ ਉਨ੍ਹਾਂ ਦੇ ਰੈਸਟੋਰੈਂਟ ਨੂੰ ਤਾਲਾ ਮਾਰ ਦਿੱਤਾ, ਜਿਸ ਤੋਂ ਪ੍ਰੇਸ਼ਾਨ ਨਿਰਮਲ ਸਿੰਘ ਨੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਕੁਝ ਦਿਨ ਪਹਿਲਾਂ ਹੀ ਨਿਰਮਲ ਸਿੰਘ ਦੇ ਪਿਤਾ ਦੀ ਮੌਤ ਹੋਈ ਸੀ ਅਤੇ ਉਹ ਅਜੇ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ਨਿਭਾ ਰਿਹਾ ਸੀ। ਦੋਸ਼ੀਆਂ ਨੇ ਕੁਝ ਦਿਨ ਉਡੀਕ ਵੀ ਨਹੀਂ ਕੀਤੀ। ਉਨ੍ਹਾਂ ਪੁਲਸ ’ਤੇ ਦੋਸ਼ ਲਾਇਆ ਕਿ ਉਹ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਮੇਰੇ ਮੁੰਢੇ ’ਤੇ ਪਰਚਾ ਦਰਜ ਕਰਨ ਦੀਆਂ ਧਮਕੀਆਂ ਦੇ ਰਹੀ ਹੈ। ਇਸ ਮੌਕੇ ਪੁਲਸ ਦੇ ਇਕ ਉਚ ਅਧਿਕਾਰੀ ਵਲੋਂ ਸਬੰਧਤ ਹਸਪਤਾਲ ਦੇ ਡਾਕਟਰ ਨਾਲ ਵੀ ਬਦਕਲਾਮੀ ਕੀਤੇ ਜਾਣ ਦਾ ਸਮਾਚਾਰ ਹੈ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਜਦ ਇਸ ਸਬੰਧੀ ਸਥਾਨਕ ਚੌਕੀ ਇੰਚਾਰਜ ਅੰਮ੍ਰਿਤਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਸਾਨੂੰ ਜੋ ਖੁਦਕਸ਼ੀ ਨੋਟ ਮਿਲਿਆ ਹੈ, ਉਸ ਵਿਚ ਪਿੰਡ ਬੁੱਢਾ ਥੇਹ ਦੇ ਸੰਦੀਪ ਸਿੰਘ ਅਤੇ ਲਖਵੰਤ ਸਿੰਘ ਦੇ ਨਾਂ ਹਨ। ਫਿਲਹਾਲ ਅਸੀਂ ਇਹ ਜਾਂਚ ਕਰ ਰਹੇ ਹਾਂ ਕਿ ਇਹ ਲਿਖਾਈ ਨਿਰਮਲ ਸਿੰਘ ਦੀ ਹੀ ਹੈ। ਇਸ ਤੋਂ ਬਾਅਦ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)


author

rajwinder kaur

Content Editor

Related News