ਜ਼ਿਲ੍ਹਾ ਫਿਰੋਜ਼ਪੁਰ ''ਚ ਪਾਬੰਦੀ ਦੇ ਹੁਕਮ ਜਾਰੀ

Wednesday, Oct 14, 2026 - 04:33 PM (IST)

ਜ਼ਿਲ੍ਹਾ ਫਿਰੋਜ਼ਪੁਰ ''ਚ ਪਾਬੰਦੀ ਦੇ ਹੁਕਮ ਜਾਰੀ

ਫਿਰੋਜ਼ਪੁਰ (ਕੁਮਾਰ) : ਐਡੀਸ਼ਨਲ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਡਾ. ਅਮਨਦੀਪ ਕੌਰ ਨੇ ਜ਼ਿਲ੍ਹਾ ਫਿਰੋਜ਼ਪੁਰ 'ਚ ਪਾਬੰਦੀ ਦੇ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਅੰਤਰਰਾਸ਼ਟਰੀ ਬਾਰਡਰ ਦੇ ਨਾਲ ਲੱਗਦੇ 25 ਕਿਲੋਮੀਟਰ ਦੇ ਖੇਤਰ 'ਚ ਡਰੋਨ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਐਡੀਸ਼ਨਲ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ 'ਚ ਕੋਈ ਵੀ ਵਿਅਕਤੀ ਖੁੱਲ੍ਹੇ 'ਚ ਕੂੜਾ-ਕਰਕਟ ਨੂੰ ਅੱਗ ਨਹੀਂ ਲਾਵੇਗਾ ਅਤੇ ਜ਼ਿਲ੍ਹੇ ਭਰ 'ਚ ਪਸ਼ੂਆਂ ਨੂੰ ਖੁੱਲ੍ਹੇਆਮ ਸੜਕਾਂ 'ਤੇ ਅਤੇ ਜਨਤਕ ਥਾਵਾਂ 'ਤੇ ਛੱਡਣ 'ਤੇ ਮੁਕੰਮਲ ਰੋਕ ਲਗਾ ਦਿੱਤੀ ਗਈ ਹੈ। ਐਡੀਸ਼ਨਲ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੋਰ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਬਾਰਡਰ ਦੇ ਨਾਲ ਲੱਗਦੇ ਸਤਲੁਜ ਦਰਿਆ ਦੇ ਏਰੀਆ ਵਿੱਚ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਪ੍ਰਾਈਵੇਟ ਕਿਸ਼ਤੀਆਂ ਚਲਾਉਣ 'ਤੇ ਮੁਕੰਮਲ ਰੋਕ ਲਗਾ ਦਿੱਤੀ ਹੈ।

ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਜੇਲ੍ਹ ਦੇ 500 ਮੀਟਰ ਦੇ ਖੇਤਰ ਵਿੱਚ ਸੁਰੱਖਿਆ ਨੂੰ ਦੇਖਦੇ ਹੋਏ ਡਰੋਨ ਦੀ ਵਰਤੋਂ ਕਰਨ ''ਤੇ ਰੋਕ ਲਗਾ ਦਿੱਤੀ ਗਈ ਹੈ। ਐਡੀਸ਼ਨਲ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਵਿਸ਼ੇਸ਼ ਹੁਕਮਾਂ 'ਚ ਕਿਹਾ ਹੈ ਕਿ ਪੁਰਾਣਾ ਸਮਾਨ ਖਰੀਦਣ ਅਤੇ ਵੇਚਣ ਵਾਲੇ ਦੁਕਾਨਦਾਰ ਆਪਣੀਆਂ-ਆਪਣੀਆਂ ਦੁਕਾਨਾਂ ਵਿੱਚ ਤੁਰੰਤ ਸੀ. ਸੀ. ਟੀ. ਵੀ. ਕੈਮਰੇ ਲਗਵਾਉਣ। ਜਾਰੀ ਹੁਕਮਾਂ ਅਨੁਸਾਰ ਭਾਰਤ-ਪਾਕ ਬਾਰਡਰ ਦੇ ਨਾਲ ਲੱਗਦੇ ਸਰਹੱਦੀ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਰਾਤ ਦੇ ਸਮੇਂ ਡੀ. ਜੇ. ਸਿਸਟਮ (ਮਿਊਜ਼ਿਕ ਸਿਸਟਮ) ਵਜਾਉਣ ਅਤੇ ਲੇਜ਼ਰ ਲਾਈਟਾਂ ਚਲਾਉਣ 'ਤੇ ਰੋਕ ਲਗਾ ਦਿੱਤੀ ਹੈ।


author

Babita

Content Editor

Related News