ਕਿਸਾਨ ਅੰਦੋਲਨ ’ਤੇ ਕੈਪਟਨ ਦਾ ਵੱਡਾ ਬਿਆਨ, ਕਿਹਾ ਬੰਦਿਸ਼ਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ

Sunday, May 09, 2021 - 04:09 PM (IST)

ਕਿਸਾਨ ਅੰਦੋਲਨ ’ਤੇ ਕੈਪਟਨ ਦਾ ਵੱਡਾ ਬਿਆਨ, ਕਿਹਾ ਬੰਦਿਸ਼ਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਇਕ ਦਿਨ ਪਹਿਲਾਂ ਚਿਤਾਵਨੀ ਦੇਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇ਼ਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਪਰ ਬੰਦਿਸ਼ਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੁਦ ਵੀ ਇਨ੍ਹਾਂ ਕਾਨੂੰਨਾਂ ਦਾ ਸਖ਼ਤ ਵਿਰੋਧ ਕਰਦੀ ਹੈ ਪਰ ਸੂਬੇ ਦੀ ਮੌਜੂਦਾ ਗੰਭੀਰ ਸਥਿਤੀ ਦੇ ਮੱਦੇਨਜ਼ਰ ਕਿਸੇ ਵੀ ਕੀਮਤ ’ਤੇ ਹਫ਼ਤਾਵਾਰੀ ਲਾਕਡਾਊਨ ਅਤੇ ਹੋਰ ਬੰਦਿਸ਼ਾਂ ਦਾ ਉਲੰਘਣ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਦਾ ਇਹ ਬਿਆਨ ਕਿਸਾਨ ਯੂਨੀਅਨਾਂ ਵਲੋਂ ਕੀਤੀਆਂ ਜਾ ਰਹੀਆਂ ਟਿੱਪਣੀਆਂ ’ਤੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਨੇਤਾਵਾਂ ਨੇ ਕਿਸਾਨ ਅੰਦੋਲਨ ਸਬੰਧੀ ਉਨ੍ਹਾਂ ਦੇ ਇਰਾਦਿਆਂ ’ਤੇ ਸ਼ੰਕਾ ਪੈਦਾ ਕਰਨ ਲਈ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ।

ਇਹ ਵੀ ਪੜ੍ਹੋ :  ਪਾਵਰਕਾਮ ਨਹੀਂ ਲੈ ਸਕਿਆ ਥਰਮਲ ਪਲਾਂਟਾਂ ਤੋਂ ਪੂਰਾ ਬਿਜਲੀ ਉਤਪਾਦਨ

ਮੁੱਖ ਮੰਤਰੀ ਨੇ ਪੁੱਛਿਆ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਹਿਤਾਂ ਖ਼ਿਲਾਫ਼ ਕਿਵੇਂ ਜਾ ਸਕਦੀ ਹੈ ਜਦੋਂ ਕਿ ਉਨ੍ਹਾਂ ਦੀ ਸਰਕਾਰ ਦੇਸ਼ ਵਿਚ ਪਹਿਲੀ ਸਰਕਾਰ ਸੀ, ਜਿਸ ਨੇ ਕੇਂਦਰ ਸਰਕਾਰ ਦੇ ਖ਼ਤਰਨਾਕ ਖੇਤੀ ਕਾਨੂੰਨਾਂ ਨੂੰ ਨਿਸ਼ਪ੍ਰਭਾਵ ਕਰਨ ਲਈ ਵਿਧਾਨਸਭਾ ਵਿਚ ਸੋਧ ਬਿਲ ਲਿਆਂਦੇ। ਉਨ੍ਹਾਂ ਕਿਹਾ ਕਿ ਜਿੱਥੇ ਤੱਕ ਕੇਂਦਰੀ ਕਾਨੂੰਨਾਂ ਦਾ ਸਬੰਧ ਹੈ, ਉਨ੍ਹਾਂ ਦੀ ਸਰਕਾਰ ਸਪੱਸ਼ਟ ਅਤੇ ਲਗਾਤਾਰ ਇਨ੍ਹਾਂ ਖਿਲਾਫ਼ ਹੈ। ਮੁੱਖ ਮੰਤਰੀ ਨੇ ਕਿਸਾਨ ਨੇਤਾਵਾਂ ਨੂੰ ਬਿਆਨਾਂ ਨੂੰ ਕੋਈ ਰੰਗਤ ਨਹੀਂ ਦੇਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਕਿਸੇ ਨੂੰ ਵੀ ਲੋਕਾਂ ਦੀ ਜਾਨਾਂ ਨਾਲ ਖੇਡਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕਿ ਸਖ਼ਤ ਬੰਦਿਸ਼ਾਂ ਦੇ ਨਾਲ ਕੋਈ ਪ੍ਰੇਸ਼ਾਨੀ ਨਾ ਹੋਵੇ, ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਰੋਟੇਸ਼ਨ ਅਨੁਸਾਰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਅਤੇ ਪ੍ਰਾਈਵੇਟ ਦਫ਼ਤਰਾਂ ਨੂੰ ਵੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ।

ਇਹ ਵੀ ਪੜ੍ਹੋ :  ਬੀਬੀ ਜਗੀਰ ਕੌਰ ਵੱਲੋਂ ਗੁਰਦੁਆਰਾ ਸਾਹਿਬਾਨ ’ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਕੀਤੀ ਅਪੀਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
 


author

Anuradha

Content Editor

Related News