ਹੁਸ਼ਿਆਰਪੁਰ ਜ਼ਿਲ੍ਹੇ ''ਚ ਲੱਗ ਗਈਆਂ ਪਾਬੰਦੀਆਂ, 7 ਜਨਵਰੀ ਤੱਕ ਹੁਕਮ ਜਾਰੀ
Saturday, Nov 08, 2025 - 04:14 PM (IST)
ਹੁਸ਼ਿਆਰਪੁਰ (ਘੁੰਮਣ)- ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਪ੍ਰੈਗਾਬਲਿਨ ਕੈਪਸੂਲਾਂ ਨੂੰ ਬਿਨ੍ਹਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨ੍ਹਾਂ ਡਾਕਟਰ ਦੀ ਪਰਚੀ ਤੋਂ ਵੇਚਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 9, 10, 11 ਤੇ 14 ਤਰੀਖ ਨੂੰ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ, ਜਾਣੋ ਵਜ੍ਹਾ
ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ‘ਤੇ ਜਾਨਲੇਵਾ ਹਮਲਾ, ਭਿਆਨਕ ਅੱਗ 'ਚ ਝੁਲਸੇ
ਇਸ ਤੋਂ ਇਲ਼ਾਵਾ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸੇ ਤਰ੍ਹਾਂ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ ਅਤੇ ਮਿਲਟਰੀ ਰੰਗ ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਵੱਲੋਂ ਨਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ/ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਇਹ ਵੀ ਪੜ੍ਹੋ- ਕੰਬ ਜਾਣਾ ਸੀ ਪੰਜਾਬ, ਵਿਦੇਸ਼ੀ ਹਥਿਆਰਾਂ ਸਣੇ KLF ਨਾਲ ਜੁੜੇ ਦੋ ਮੁਲਜ਼ਮ ਗ੍ਰਿਫ਼ਤਾਰ, ਪਹਿਲਾਂ ਵੀ ਕਰ ਚੁੱਕੇ...
ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ਵਿਚ ਨਜ਼ਾਇਜ ਬੋਰ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੇ ਹੁਕਮ 7 ਜਨਵਰੀ 2026 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਬਿਨਾਂ ਸੋਚੇ-ਸਮਝੇ ਪ੍ਰੇਮੀ ਨਾਲ ਗੁਰਦਾਸਪੁਰ ਆਈ ਕੁੜੀ, ਬਾਅਦ 'ਚ ਮੁੰਡੇ ਨੇ ਉਹ ਕੀਤਾ ਜੋ ਸੋਚਿਆ ਨਾ ਸੀ
