ਪੰਜਾਬ ''ਚ ਲੱਗ ਗਈਆਂ ਪਾਬੰਦੀਆਂ, 16 ਅਗਸਤ ਤੱਕ ਹੁਕਮ ਜਾਰੀ
Friday, Jun 27, 2025 - 06:33 PM (IST)

ਫਰੀਦਕੋਟ(ਜਗਦੀਸ)- ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 16 ਅਗਸਤ 2025 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਫਰੀਦਕੋਟ ਅੰਦਰ ਕਿਸੇ ਤਰ੍ਹਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ ਹਿੰਸਾ ਨੂੰ ਭੜਕਾਉਣ ਵਾਲੇ ਗੀਤ ਆਦਿ ਨਹੀਂ ਗਾਏ ਜਾਣਗੇ। ਜ਼ਿਲ੍ਹਾ ਫਰੀਦਕੋਟ ਅੰਦਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਨੇਮਾ ਹਾਲਾਂ/ਮਲਟੀਪਲੈਕਸਾਂ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ ਜਿੱਥੇ ਮਾਰਕ ਏ ਵਾਲੀਆਂ ਫਿਲਮਾਂ ਪ੍ਰਦਰਸ਼ਤ ਹੁੰਦੀਆਂ ਹਨ। ਜ਼ਿਲ੍ਹਾ ਫਰੀਦਕੋਟ ਅੰਦਰ ਵਿਦਿਅਕ ਸੰਸਥਾਵਾਂ ਦੇ ਆਸ-ਪਾਸ ਨਗਨ ਪੋਸਟਰ, ਅਰਧ ਨਗਨ ਪੋਸਟਰ, ਅਸ਼ਲੀਲ ਪੋਸਟਰ ਸਥਾਪਤ/ਪ੍ਰਦਰਸ਼ਤ ਨਹੀਂ ਕੀਤੇ ਜਾਣਗੇ। ਜ਼ਿਲ੍ਹਾ ਫਰੀਦਕੋਟ ਅੰਦਰ ਸਾਲਾਨਾ ਪ੍ਰੀਖਿਆਵਾਂ ਤੋਂ 15 ਦਿਨ ਪਹਿਲਾਂ ਅਤੇ ਪ੍ਰੀਖਿਆਵਾਂ ਦੌਰਾਨ ਲਾਉਡ ਸਪੀਕਰ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8