ਅੰਮ੍ਰਿਤਸਰ ਹਵਾਈ ਅੱਡੇ ਸਮੇਤ ਇਨ੍ਹਾਂ ਇਲਾਕਿਆਂ 'ਚ ਲੱਗੀਆਂ ਪਾਬੰਦੀਆਂ

Friday, May 08, 2026 - 10:54 AM (IST)

ਅੰਮ੍ਰਿਤਸਰ ਹਵਾਈ ਅੱਡੇ ਸਮੇਤ ਇਨ੍ਹਾਂ ਇਲਾਕਿਆਂ 'ਚ ਲੱਗੀਆਂ ਪਾਬੰਦੀਆਂ

ਅੰਮ੍ਰਿਤਸਰ (ਨੀਰਜ)- ਵਧੀਕ ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ. ਐੱਨ. ਐੱਸ. ਐੱਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੈਂਦੇ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ, ਅਜਨਾਲਾ ਰੋਡ, ਰਾਜਾਸਾਂਸੀ, ਅੰਮ੍ਰਿਤਸਰ ਦੇ ਦਿਹਾਤੀ ਅਧਿਕਾਰ ਖੇਤਰ ਵਿੱਚ ਡਰੋਨਜ਼ ਚਲਾਉਣ ਦੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਜਾਂਦੀ ਹੈ। ਏਅਰਪੋਰਟ ਵਿਖੇ ਦਿਨ ਰਾਤ ਅੰਤਰ ਰਾਸ਼ਟਰੀ /ਘਰੇਲੂ ਉਡਾਨਾਂ ਆਉਂਦੀਆਂ ਤੇ ਜਾਂਦੀਆਂ ਹਨ। ਇਸ ਲਈ ਹਵਾਈ ਅੱਡੇ ਦੇ ਨਜ਼ਦੀਕ ਪੈਂਦੇ ਦਿਹਾਤੀ ਏਰੀਏ ਵਿੱਚ ਆਸ ਪਾਸ ਕਾਫ਼ੀ ਹੋਟਲ ਤੇ ਮੈਰਿਜ ਪੈਲਸ ਪੈਂਦੇ ਹਨ। ਜਿਥੇ ਆਮ ਪਬਲਿਕ ਆਪਣੇ ਫੰਕਸ਼ਨਾਂ ਦੀ ਡਰੋਨਜ਼ ਰਾਹੀਂ ਕਵਰਿੰਗ ਕਰਦੇ ਹਨ। ਜਿਨ੍ਹਾਂ ਦੀ ਆੜ ਵਿੱਚ ਕੋਈ ਸਮਾਜ ਵਿਰੋਧੀ ਅਨਸਰ ਕਿਸੇ ਸਮੇਂ ਵੀ ਵੱਡੇ ਹਾਦਸੇ ਨੂੰ ਅੰਜਾਮ ਦੇ ਸਕਦੇ ਹਨ। ਇਸ ਲਈ ਸ੍ਰੀ ਏਅਰਪੋਰਟ ਦੇ ਨਜ਼ਦੀਕ ਪੈਂਦੇ ਦਿਹਾਤੀ ਏਰੀਏ ਵਿੱਚ ਅਜਿਹੀ ਘਟਨਾਵਾਂ ਨੂੰ ਰੋਕਣ ਲਈ ਡਰੋਨਜ਼ ਕੈਮਰਾ ਉਡਾਉਣ ’ਤੇ ਪਾਬੰਦੀ ਲਗਾਈ ਜਾਂਦੀ ਹੈ।

ਇਹ ਵੀ ਪੜ੍ਹੋ- ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ

ਰੋਸ ਰੈਲੀਆਂ ਅਤੇ ਧਰਨੇ-ਵਿਖਾਵੇ 

ਜ਼ਿਲ੍ਹਾ ਪੁਲਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਜਾਂ ਲਗਾਉਣ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਕੁਝ ਰਾਜਨੀਤਿਕ ਜਥੇਬੰਦੀਆਂ ਜ਼ਿਲਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ- ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ

ਸਰਹੱਦ ’ਤੇ ਕੰਡਿਆਲੀ ਤਾਰ ਨੇੜੇ ਹਰ ਤਰ੍ਹਾਂ ਦੀ ਹਰਕਤ ’ਤੇ ਰੋਕ

ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਦੇ ਘੇਰੇ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...

ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮਨਾਹੀ

 ਪੁਲੀਆਂ ਅਤੇ ਸੜਕਾਂ ’ਤੇ ਬਣੀਆਂ ਰੇਲਿੰਗਾਂ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਕਈ ਪੁਲੀਆਂ ਅਤੇ ਸੜਕਾਂ ਹਨ ਜੋ ਬਿਨਾਂ ਰੇਲਿੰਗ ਦੇ ਹਨ। ਇਸ ਤੋਂ ਇਲਾਵਾ ਕੁਝ ਲੋਕਾਂ/ਠੇਕੇਦਾਰਾਂ/ਮਹਿਕਮਿਆਂ ਵੱਲੋਂ ਫ਼ਸਲ ਦੀ ਕਟਾਈ ਸਬੰਧੀ ਮਸ਼ੀਨਾਂ/ਡਿੱਚ ਮਸ਼ੀਨਾਂ ਅਤੇ ਟਰਾਲੀਆਂ ਆਦਿ ਨੂੰ ਲਿਜਾਣ ਲਈ ਤੰਗ ਪੁਲੀਆਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ, ਪੁਲੀਆਂ ਜਾਂ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਸੜਕਾਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ ਅਤੇ ਆਰਜ਼ੀ ਤੌਰ ’ਤੇ ਰਸਤਾ ਕੱਢਣ ਕਰਕੇ ਦੁਰਘਟਨਾਵਾਂ ਹੋਣ ਦਾ ਖ਼ਤਰਾਂ ਬਣਿਆ ਰਹਿੰਦਾ ਹੈ। ਇਸ ਲਈ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਮਨਾਹੀ ਦੇ ਹੁਕਮ 

 ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਹਵਾਈ ਫਾਇਰ ਕਰਨ ਅਤੇ ਸ਼ੋਸ਼ਲ ਮੀਡੀਆ ਵਿਚ ਅਜਿਹੀ ਕਾਰਵਾਈ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਕਾਫੀ ਗਿਣਤੀ ਵਿਚ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਰਵਾਇਤ ਜਿਹੀ ਬਣ ਗਈ ਹੈ ਅਤੇ ਸ਼ੋਸਲ ਮੀਡੀਆ ਤੇ ਵੀ ਹਥਿਆਰਾਂ ਦੀ ਨੁਮਾਇਸ਼ ਕੀਤੀ ਜਾਂਦੀ ਹੈ, ਜਿਸ ਨਾਲ ਕਈ ਵਾਰ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹਾ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ।

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਹੋਵੇਗੀ ਕਾਰਵਾਈ

 ਅੰਮ੍ਰਿਤਸਰ ਵਿੱਚ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀਂ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਹੁਕਮਾਂ ਵਿਚ ਕਿਹਾ ਗਿਆ ਹੈ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਕੂਲਾਂ ਨੂੰ ਜਾਣ ਵਾਲੇ ਵਾਹਨ/ਆਟੋ ਰਿਕਸ਼ਾ ਵਾਲੇ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਜਾਂਦੇ ਹਨ, ਜਿਸ ਨਾਲ ਆਵਾਜਾਈ ਸਮੱਸਿਆ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।

ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

 ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਲਈ ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

ਇਸੇ ਤਰ੍ਹਾਂ ਅੰਮ੍ਰਿਤਸਰ ਦਿਹਾਤੀ ਦੀ ਹਦੂਦ ਅੰਦਰ ਡਰੋਨ ਯੂ. ਏ. ਵੀ. (ਮਨੁੱਖ ਰਹਿਤ ਹਵਾਈ ਵਾਹਨ), ਆਰ. ਵੀ. ਪੀ. (ਰਿਮੋਟਲੀ ਪਾਇਲਟ ਵਾਹਨ), ਆਰ. ਸੀ. ਆਰ. (ਰਿਮੋਟ ਕੰਟਰੋਲਡ ਹਵਾਈ ਜਹਾਜ਼), ਮਾਈਕ੍ਰੋ ਲਾਈਟ ਹਵਾਈ ਜਹਾਜ਼ ਸਮੇਤ ਪੈਰਾ ਗਲਾਈਡਰ/ਹੈਂਗ ਗਲਾਈਡਰ ਨੂੰ ਬਿਨ੍ਹਾਂ ਅਗਾਉਂ ਇਜਾਜਤ ਦੇ ਉਡਾਉਣ ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇੰਨਟੈਲੀਜੈਂਸ ਇੰਨਪੁਟਸ ਦੇ ਮੁਤਾਬਿਕ ਸਰਹੱਦ ਪਾਰ ਤੋਂ ਡਰੋਨ ਰਾਹੀਂ ਅਸਲਾ ਵਗੈਰਾ ਦੀ ਖੇਪ ਭਾਰਤ ਵਿੱਚ ਭੇਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਭਵਿੱਖ ਵਿੱਚ ਅਜਿਹੀ ਕਿਸੇ ਵੀ ਤਰ੍ਹਾਂ ਦੀ ਘਟਨਾ ਦੀ ਰੋਕਥਾਮ ਲਈ ਏਅਰ ਫੋਰਸ ਸਟੇਸ਼ਨ ਦੇ ਨੇੜੇ ਡਰੋਨ/ਕਵਾਡਕਾਪਟਰ ਦੇ ਉਡਾਣ ਭਰਣ ਤੇ ਪਾਬੰਦੀ ਲਗਾਈ ਜਾਣੀ ਲਾਜ਼ਮੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News