ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ ਪਾਬੰਦੀਆਂ, 5 ਦਿਨਾਂ ਲਈ ਹੁਕਮ ਜਾਰੀ

Thursday, Sep 10, 2026 - 03:51 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ ਪਾਬੰਦੀਆਂ, 5 ਦਿਨਾਂ ਲਈ ਹੁਕਮ ਜਾਰੀ

ਗੁਰਦਾਸਪੁਰ/ਬਟਾਲਾ (ਹਰਮਨ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ 18 ਸਤੰਬਰ ਨੂੰ ਬਟਾਲਾ ਵਿਖੇ ਹੋਣ ਵਾਲੇ ਧਾਰਮਿਕ ਸਮਾਗਮ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕਰਦਿਆਂ ਸਬ-ਡਵੀਜ਼ਨ ਬਟਾਲਾ ਵਿੱਚ 14 ਸਤੰਬਰ ਤੋਂ 18 ਸਤੰਬਰ 2026 ਤੱਕ ਟਰੈਕਟਰਾਂ ਅਤੇ ਹੋਰ ਵਾਹਨਾਂ ’ਤੇ ਹੁੱਲੜਬਾਜ਼ੀ ਕਰਨ, ਉੱਚੀ ਆਵਾਜ਼ ਵਿੱਚ ਸਪੀਕਰ ਵਜਾਉਣ ਅਤੇ ਬੁੱਲਟ ਮੋਟਰਸਾਈਕਲਾਂ ਦੇ ਪਟਾਕੇ ਚਲਾਉਣ ’ਤੇ ਪਾਬੰਦੀ ਲਗਾਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵਿਆਹ ਪੁਰਬ ਮੌਕੇ ਹੋਣ ਵਾਲੇ ਧਾਰਮਿਕ ਮੇਲੇ ਦੌਰਾਨ ਕੁਝ ਸ਼ਰਾਰਤੀ ਅਨਸਰ ਟਰੈਕਟਰਾਂ ਅਤੇ ਹੋਰ ਵਾਹਨਾਂ ’ਤੇ ਹੁੱਲੜਬਾਜ਼ੀ ਕਰਦੇ ਹਨ, ਉੱਚੀ ਆਵਾਜ਼ ਵਿੱਚ ਵੱਡੇ ਸਪੀਕਰ ਲਗਾਉਂਦੇ ਹਨ ਅਤੇ ਬੁੱਲਟ ਮੋਟਰਸਾਈਕਲਾਂ ਦੇ ਪਟਾਕੇ ਚਲਾਉਂਦੇ ਹਨ। ਇਸ ਕਾਰਨ ਆਮ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਧਾਰਮਿਕ ਸਮਾਗਮ ਦੌਰਾਨ ਅਮਨ-ਸ਼ਾਂਤੀ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੀ ਹੁੱਲੜਬਾਜ਼ੀ, ਉੱਚੀ ਆਵਾਜ਼ ਵਿੱਚ ਸਪੀਕਰ ਵਜਾਉਣ ਅਤੇ ਬੁੱਲਟ ਮੋਟਰਸਾਈਕਲਾਂ ਦੇ ਪਟਾਕਿਆਂ ’ਤੇ ਰੋਕ ਲਗਾਉਣੀ ਜ਼ਰੂਰੀ ਹੈ। ਇਹ ਹੁਕਮ 14 ਸਤੰਬਰ 2026 ਤੋਂ 18 ਸਤੰਬਰ 2026 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ- ਪੱਟੀ: ਨਿੱਜੀ ਸਕੂਲ ਦੀ ਸੁਰੱਖਿਆ 'ਤੇ ਸਵਾਲ, ਲਗਾਤਾਰ ਸਕੂਲ ਬਾਹਰ ਗੋਲੀਆਂ ਚੱਲਣ ਨਾਲ ਮਾਪਿਆਂ 'ਚ ਦਹਿਸ਼ਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

 


author

Shivani Bassan

Content Editor

Related News