ਅਹਿਮ ਖ਼ਬਰ : ਲੁਧਿਆਣਾ ''ਚ ਵਿਆਹਾਂ ਦੌਰਾਨ ਨਹੀਂ ਵੱਜਣਗੇ ਇਹ ਗਾਣੇ, ਜ਼ਿਲ੍ਹੇ ''ਚ ਸਖ਼ਤ ਪਾਬੰਦੀਆਂ ਦੇ ਹੁਕਮ ਜਾਰੀ

Friday, Sep 17, 2021 - 09:40 AM (IST)

ਲੁਧਿਆਣਾ (ਰਾਜ) : ਵਿਆਹ ਅਤੇ ਹੋਰ ਲਾਈਵ ਪ੍ਰੋਗਰਾਮ ’ਚ ਸ਼ਰਾਬ ਅਤੇ ਨਸ਼ੇ ਦਾ ਪ੍ਰਚਾਰ ਕਰਨ ਵਾਲੇ ਗਾਣੇ ਲਗਾਉਣ ’ਤੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਪਾਬੰਦੀ ਜਾਰੀ ਕੀਤੀ ਹੈ। ਜੇਕਰ ਸਮਾਰੋਹ ਵਿਚ ਇਸ ਤਰ੍ਹਾਂ ਦੇ ਗਾਣਿਆਂ ਨੂੰ ਚਲਾਇਆ ਗਿਆ ਤਾਂ ਕਾਰਵਾਈ ਹੋਵੇਗੀ। ਇਸ ਤੋਂ ਇਲਾਵਾ ਸੀ. ਪੀ. ਵੱਲੋਂ ਹੋਰ ਵੀ ਕਈ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਦਿੱਲੀ 'ਚ 'ਅਕਾਲੀ ਦਲ' ਦਾ ਸੰਸਦ ਮਾਰਚ ਅੱਜ, ਪੁਲਸ ਨੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦੀ ਕੀਤੀ ਘੇਰਾਬੰਦੀ

ਇਨ੍ਹਾਂ ਹੁਕਮਾਂ ਤਹਿਤ ਪੈਟਰੋਲ ਪੰਪ, ਹੋਟਲਾਂ ਅਤੇ ਮੈਰਿਜ ਪੈਲੇਸਾਂ ਨੂੰ 30 ਦਿਨਾਂ ਦੇ ਅੰਦਰ-ਅੰਦਰ ਸੀ. ਸੀ. ਟੀ. ਵੀ. ਕੈਮਰੇ ਇੰਸਟਾਲ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਏ. ਟੀ. ਐੱਮ. ਮਸ਼ੀਨਾਂ ’ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਸਕਿਓਰਿਟੀ ਗਾਰਡ ਤਾਇਨਾਤ ਕਰਨ ਲਈ ਕਿਹਾ ਗਿਆ। ਇਸ ਦੌਰਾਨ ਰੈਸਟੋਰੈਂਟ ਅਤੇ ਢਾਬਾ ਰਾਤ ਸਾਢੇ 11 ਵਜੇ ਤੱਕ ਹੀ ਖੁੱਲ੍ਹੇ ਰਹਿ ਸਕਦੇ ਹਨ, ਜਦੋਂ ਕਿ ਸ਼ਰਾਬ ਦੇ ਠੇਕੇ 11 ਵਜੇ ਤੱਕ ਖੁੱਲ੍ਹੇ ਰਹਿਣਗੇ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਹੁਣ SIT ਕਰੇਗੀ ਸਿਮਰਜੀਤ ਬੈਂਸ ਖ਼ਿਲਾਫ਼ ਜਬਰ-ਜ਼ਿਨਾਹ ਮਾਮਲੇ ਦੀ ਜਾਂਚ

ਇਸ ਤੋਂ ਇਲਾਵਾ ਪਾਰਕਿੰਗ ਠੇਕੇਦਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ। ਜਿਸ ਦੇ ਲਈ ਇਕ ਰਜਿਸਟਰ ਮੇਨਟੇਨ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਤੇਜ਼ਾਬ ਦੀ ਖੁੱਲ੍ਹੇਆਮ ਵਿਕਰੀ ਨਹੀਂ ਹੋਣੀ ਚਾਹੀਦੀ।

ਇਹ ਵੀ ਪੜ੍ਹੋ : ਨਾਭਾ ਦੇ ਪਿੰਡ 'ਚ ਖ਼ੌਫ਼ਨਾਕ ਵਾਰਦਾਤ, ਠੇਕੇ ਦੇ ਕਰਿੰਦੇ ਨੂੰ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਮਾਰੀ ਗੋਲੀ

ਇਸ ਤੋਂ ਇਲਾਵਾ ਮੰਗੂਰ ਮੱਛੀ ਵੇਚਣ ਵਾਲਿਆਂ ’ਤੇ ਪਾਬੰਦੀ ਲਗਾਈ ਗਈ ਹੈ। ਇਸ ਦੌਰਾਨ ਵਿਆਹ ਸਮਾਰੋਹ ਅਤੇ ਹੋਰ ਪ੍ਰੋਗਰਾਮਾਂ ਵਿਚ ਖੁੱਲ੍ਹੇਆਮ ਲਾਈਸੈਂਸੀ ਹਥਿਆਰ ਲੈ ਕੇ ਜਾਣਾ ਅਤੇ ਇਸਤੇਮਾਲ ਕਰਨ ’ਤੇ ਪਾਬੰਦੀ ਦੇ ਆਰਡਰ ਜਾਰੀ ਕੀਤੇ ਗਏ ਹਨ। ਪੁਲਸ ਕਮਿਸ਼ਨਰ ਦੇ ਆਰਡਰਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਕਾਰਵਾਈ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News