ਜ਼ਿਲ੍ਹੇ ’ਚ ਪਾਬੰਦੀਆਂ ਦੇ ਹੁਕਮ ਜਾਰੀ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
Thursday, Apr 09, 2026 - 11:14 AM (IST)
ਮਾਨਸਾ (ਮਨਜੀਤ ਕੌਰ) : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ-ਦੁਆਲੇ ਦੇ 1 ਕਿਲੋਮੀਟਰ ਦੇ ਏਰੀਏ ’ਚ ਕਿਸੇ ਕਿਸਮ ਦੇ ਡਰੋਨ/ ਡਰੋਨ ਕੈਮਰੇ ਨੂੰ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ’ਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਸ ਕਪਤਾਨ ਮਾਨਸਾ ਵੱਲੋਂ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ, ਪਿੰਡ ਬਣਾਂਵਾਲਾ, ਪੰਜਾਬ ਦਾ ਇਕ ਮਹੱਤਵਪੂਰਨ ਬਿਜਲੀ ਉਤਪਾਦਨ ਦਾ ਥਰਮਲ ਪਲਾਂਟ ਹੈ, ਜਿਸ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਥਰਮਲ ਪਲਾਂਟ ਬਣਾਂਵਾਲਾ ਅਤੇ ਇਸ ਦੇ ਆਲੇ-ਦੁਆਲੇ 01 ਕਿਲੋਮੀਟਰ ਦੇ ਏਰੀਏ ’ਚ ਡਰੋਨਾਂ ਨੂੰ ਉਡਾਉਣ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।
