ਮੰਡੀ ਲੱਖੇਵਾਲੀ ਦੇ ਵੱਖ-ਵੱਖ ਸਕੂਲਾਂ ਦਾ 10ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

05/09/2018 3:53:08 PM

ਮੰਡੀ ਲੱਖੇਵਾਲੀ / ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ ਪਵਨ ਤਨੇਜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 10ਵੀਂ ਦੇ ਨਤੀਜੇ ਦੌਰਾਨ ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਹੀਦ ਫਲਾਈਟ ਲੈਫ਼ਟੀਨੈਂਟ ਮੰਨੂੰ ਅਖੂਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਦੇ 71 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿੰਨਾਂ 'ਚੋਂ ਸਾਰੇ ਵਿਦਿਆਰਥੀ ਪਾਸ ਹੋ ਗਏ ਹਨ। ਇਸ ਸਕੀਲ 'ਚੋਂ ਕੋਮਲ ਰਾਣੀ ਨੇ 573 ਅੰਕ ਲੈ ਕੇ ਪਹਿਲਾਂ, ਅੰਕਿਤ ਵਰਮਾ 572 ਅੰਕ ਲੈ ਕੇ ਦੂਜਾ ਤੇ ਰਮਨਪ੍ਰੀਤ ਕੌਰ 567 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਸਾਧੂ ਸਿੰਘ ਰੁਮਾਣਾ ਨੇ ਕਿਹਾ ਕਿ ਸਕੂਲ ਦੇ 6 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਇਸ ਸਮੇਂ ਸੀਮਾ ਰਾਣੀ, ਰਜਿੰਦਰ ਸਿੰਘ, ਪ੍ਰਸ਼ੋਤਮ ਲਾਲ, ਸੁਰਿੰਦਰ ਕੌਰ ਆਦਿ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ। 

ਲੱਖੇਵਾਲੀ ਦੇ ਸਕੂਲ ਦਾ ਨਤੀਜਾ ਰਿਹਾ 100 ਫੀਸਦੀ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮੰਡੀ ਲੱਖੇਵਾਲੀ ਦਾ ਨਤੀਜਾ 100 ਫੀਸਦੀ ਰਿਹਾ। ਇਸ ਸਕੂਲ ਦੇ ਕੁੱਲ 49 ਬੱਚਿਆਂ ਨੇ ਪ੍ਰੀਖਿਆ ਦਿੱਤੀ ਸੀ ਤੇ ਸਾਰੇ ਪਾਸ ਹੋਏ ਹਨ। ਇਸ ਸਕੂਲ ਦੇ ਇੰਦਰ ਛਾਬੜਾ ਨੇ 71 ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾਂ, ਹਰਮਨਦੀਪ ਨੇ 70.6 ਫੀਸਦੀ ਨੰਬਰ ਲੈ ਕੇ ਦੂਸਰਾ ਅਤੇ ਦੀਪਕ ਲੋਹਰਾ ਨੇ 68 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਗੁਰਮੀਤ ਸਿੰਘ, ਵਾਇਸ ਪ੍ਰਿੰਸੀਪਲ ਬਲਵੀਰ ਸਿੰਘ, ਬਲਵਿੰਦਰ ਸਿੰਘ ਆਦਿ ਮੌਜੂਦ ਸਨ। 
ਸ਼ਿਵਾਲਿਕ ਪਬਲਿਕ ਸਕੂਲ ਦੇ 126 ਵਿਦਿਆਰਥੀ ਹੋਏ ਪਾਸ 
ਇਸ ਦੇ ਨਾਲ ਹੀ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਵੀ ਵੱਡੀਆਂ ਮੱਲਾਂ ਮਾਰੀਆਂ ਹਨ ਤੇ ਤਿੰਨ ਵਿਦਿਆਰਥੀ ਪੰਜਾਬ ਦੀ ਮੈਰਿਟ ਵਿਚ ਆਏ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਪਰੂਥੀ ਨੇ ਦੱਸਿਆ ਕਿ 126 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਤੇ 15 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਵਿਕਰਮਜੀਤ ਸਿੰਘ ਨੇ ਜ਼ਿਲੇ 'ਚੋਂ ਪਹਿਲਾਂ ਸਥਾਨ ਤੇ ਪੰਜਾਬ 'ਚੋਂ 15 ਵਾਂ, ਰਾਜਵੀਰ ਕੌਰ ਤੇ ਹਰਵੀਰ ਕੌਰ ਨੇ ਪੰਜਾਬ ਵਿਚੋਂ 28 ਵਾਂ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ 55 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਇਸ ਸਮੇਂ ਚੇਅਰਮੈਨ ਨਰੇਸ਼ ਪਰੂਥੀ, ਵਾਇਸ ਪ੍ਰਿੰਸੀਪਲ ਕੁਸਮ ਪਰੂਥੀ ਅਤੇ ਪ੍ਰਬੰਧਕ ਸਾਗਰ ਪਰੂਥੀ ਮੌਜੂਦ ਸਨ। 
ਭਾਗਸਰ ਕੰਨਿਆ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ 
ਸਰਕਾਰੀ ਕੰਨਿਆ ਸੈਕੰਡਰੀ ਸਕੂਲ ਦਾ 10ਵੀਂ ਸ਼੍ਰੇਣੀ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਹਰਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਹਰਮੀਤ ਕੌਰ ਪੁੱਤਰੀ ਜਸਕਰਨ ਸਿੰਘ ਨੇ ਪਹਿਲਾ ਸਥਾਨ, ਸੁਮਨਦੀਪ ਕੌਰ ਪੁੱਤਰੀ ਇਕਬਾਲ ਸਿੰਘ ਨੇ ਦੂਸਰਾ ਸਥਾਨ ਤੇ ਰਿਪਨ ਕੌਰ ਪੁੱਤਰੀ ਸਤਨਾਮ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਨੇ ਇਸ ਪ੍ਰਾਪਤੀਆਂ 'ਤੇ ਸਕੂਲ ਦੀਆਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ 'ਤੇ ਮੁਬਾਰਕਬਾਦ ਦਿੱਤੀ।


Related News