ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਦਾ ਨਤੀਜਾ ਅੱਜ
Thursday, Feb 28, 2019 - 12:54 AM (IST)
ਮੋਹਾਲੀ (ਨਿਆਮੀਆਂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 29 ਅਤੇ 30 ਜਨਵਰੀ ਨੂੰ ਲਈ ਗਈ ਪੰਜਾਬੀ ਵਾਧੂ ਵਿਸ਼ੇ ਦੀ ਸਪੈਸ਼ਲ ਪ੍ਰੀਖਿਆ ਦਾ ਨਤੀਜਾ 28 ਫ਼ਰਵਰੀ ਨੂੰ ਬੋਰਡ ਦੀ ਵੈੱਬਸਾਈਟ ’ਤੇ ਅਪਲੋਡ ਕਰ ਦਿੱਤਾ ਜਾਵੇਗਾ। ਬੋਰਡ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸਬੰਧਤ ਪ੍ਰੀਖਿਆਰਥੀ 28 ਫ਼ਰਵਰੀ ਨੂੰ ਬਾਅਦ ਦੁਪਹਿਰ ਬੋਰਡ ਦੀ ਵੈੱਬਸਾਈਟ ’ਤੇ ਆਪਣਾ ਨਤੀਜਾ ਦੇਖ ਸਕਦੇ ਹਨ।