ਮੋਹਾਲੀ ਨਗਰ ਨਿਗਮ ਚੋਣ ਨਤੀਜੇ : ਹੁਣ ਤੱਕ 11 ਵਾਰਡਾਂ ਦੇ ਨਤੀਜਿਆਂ ਦਾ ਐਲਾਨ
Friday, May 29, 2026 - 12:36 PM (IST)
ਮੋਹਾਲੀ (ਰਣਬੀਰ) : ਨਗਰ ਨਿਗਮ ਮੋਹਾਲੀ ਦੀਆਂ ਚੋਣਾਂ ਨੂੰ ਲੈ ਕੇ ਕੁੱਲ 50 ਵਾਰਡਾਂ ਵਿੱਚੋਂ ਹੁਣ ਤੱਕ 11 ਵਾਰਡਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚੋਂ ਸੱਤਾਧਾਰੀ ਪਾਰਟੀ ਨੇ 9 ਵਾਰਡਾਂ 'ਚ ਜਿੱਤ ਦਰਜ ਕੀਤੀ ਹੈ। ਇਸ ਤੋਂ ਇਲਾਵਾ ਇੱਕ ਵਾਰਡ 'ਚ ਕਾਂਗਰਸ ਅਤੇ ਇੱਕ ਵਾਰਡ 'ਚ ਆਜ਼ਾਦ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ। ਗਿਣਤੀ ਕੇਂਦਰਾਂ ਦੇ ਬਾਹਰ ਜੇਤੂ ਉਮੀਦਵਾਰਾਂ ਦੇ ਸਮਰਥਕਾਂ ਵੱਲੋਂ ਜਸ਼ਨ ਮਨਾਇਆ ਜਾ ਰਿਹਾ ਹੈ, ਜਦੋਂ ਕਿ ਬਾਕੀ ਵਾਰਡਾਂ ਦੇ ਨਤੀਜਿਆਂ ਦੀ ਉਡੀਕ ਜਾਰੀ ਹੈ।
ਇਹ ਵੀ ਪੜ੍ਹੋ : ਮੋਹਾਲੀ ਨਗਰ ਨਿਗਮ ਚੋਣਾਂ ਦੇ ਆ ਰਹੇ ਨਤੀਜੇ, ਜਾਣੋ ਕਿਹੜੇ ਵਾਰਡ 'ਚੋਂ ਕਿਸੇ ਨੇ ਮਾਰੀ ਬਾਜ਼ੀ
ਦੱਸ ਦੇਈਏ ਕਿ ਪੰਜਾਬ 'ਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ 26 ਮਈ ਨੂੰ ਵੋਟਿੰਗ ਹੋਈ ਸੀ। ਵੋਟਾਂ ਦੀ ਗਿਣਤੀ ਲਈ ਰਾਜ ਭਰ ਵਿੱਚ 115 ਕਾਉਂਟਿੰਗ ਸੈਂਟਰ ਬਣਾਏ ਗਏ ਹਨ।
ਇਹ ਵੀ ਪੜ੍ਹੋ : ਮਾਨਸਾ ਨਗਰ ਕੌਂਸਲ ਲਈ ਐਲਾਨੇ ਜਾ ਰਹੇ ਚੋਣ ਨਤੀਜੇ, ਪੜ੍ਹੋ ਹਰ ਪਲ ਦੀ ਤਾਜ਼ਾ ਅਪਡੇਟ
ਚੋਣ ਆਯੋਗ ਦੇ ਨਿਰਦੇਸ਼ਾਂ ਅਨੁਸਾਰ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋਈ ਅਤੇ ਦੁਪਹਿਰ ਤੱਕ ਜ਼ਿਆਦਾਤਰ ਨਤੀਜੇ ਸਪੱਸ਼ਟ ਹੋਣ ਦੀ ਉਮੀਦ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
