1 ਸਾਲ ਪਹਿਲਾਂ ਰਿਟਾਇਰ ਹੋਏ DSP ਨੇ ਲਾਈਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋਲ਼ੀ, ਮੌਕੇ ''ਤੇ ਹੋਈ ਮੌਤ

Wednesday, Jun 19, 2024 - 07:47 AM (IST)

1 ਸਾਲ ਪਹਿਲਾਂ ਰਿਟਾਇਰ ਹੋਏ DSP ਨੇ ਲਾਈਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋਲ਼ੀ, ਮੌਕੇ ''ਤੇ ਹੋਈ ਮੌਤ

ਲੁਧਿਆਣਾ (ਜ.ਬ.)– ਪੰਜਾਬ ਪੁਲਸ ਦੇ ਰਿਟਾਇਰਡ ਡੀ.ਐੱਸ.ਪੀ. ਬਰਜਿੰਦਰ ਸਿੰਘ ਭੁੱਲਰ ਨੇ ਆਪਣੇ ਲਾਈਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਾਭਾ ਨਗਰ ਦੀ ਪੁਲਸ ਮੌਕੇ ’ਤੇ ਪੁੱਜੀ। ਡੀ.ਐੱਸ.ਪੀ. ਦੀ ਲਾਸ਼ ਕਮਰੇ ’ਚ ਕੁਰਸੀ ’ਤੇ ਪਈ ਸੀ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਈ।

ਜਾਣਕਾਰੀ ਮੁਤਾਬਕ ਬਰਜਿੰਦਰ ਸਿੰਘ ਭੁੱਲਰ ਲਗਭਗ 1 ਸਾਲ ਪਹਿਲਾਂ ਰਿਟਾਇਰ ਹੋਏ ਸਨ। ਜਦ ਉਹ ਰਿਟਾਇਰਡ ਹੋਏ ਤਾਂ ਉਨ੍ਹਾਂ ਦੀ ਅੰਤਿਮ ਪੋਸਟਿੰਗ ਆਈ.ਆਰ.ਬੀ. ਵਿਚ ਸੀ। ਉਹ ਸਰਾਭਾ ਨਗਰ ਇਲਾਕੇ ਦੇ ਗ੍ਰੀਨ ਐਵੇਨਿਊ ’ਚ ਆਪਣੇ ਮਾਤਾ-ਪਿਤਾ ਨਾਲ ਰਹਿੰਦੇ ਸਨ, ਜਦਕਿ ਉਨ੍ਹਾਂ ਦੀ ਪਤਨੀ, ਬੱਚਿਆਂ ਦੇ ਨਾਲ ਵਿਦੇਸ਼ ’ਚ ਰਹਿੰਦੀ ਹੈ।

ਇਹ ਵੀ ਪੜ੍ਹੋ- ਘਰੋਂ ਸਕੂਲੋਂ ਜਾਣ ਲਈ ਨਿਕਲੀ 7ਵੀਂ 'ਚ ਪੜ੍ਹਦੀ ਬੱਚੀ ਨੇ 14ਵੀਂ ਮੰਜ਼ਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ

ਪਤਾ ਲੱਗਾ ਹੈ ਕਿ ਬਰਜਿੰਦਰ ਸਿੰਘ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਉਹ ਅਕਸਰ ਘਰ ’ਚ ਇਕੱਲੇ ਕਮਰੇ ’ਚ ਬੈਠੇ ਰਹਿੰਦੇ ਸੀ। ਬੀਤੇ ਦਿਨ ਉਨ੍ਹਾਂ ਨੇ ਕਮਰੇ ’ਚ ਕੁਰਸੀ ’ਤੇ ਬੈਠ ਕੇ ਖੁਦ ਨੂੰ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਲਈ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਮੌਤ ਹੋ ਗਈ। ਗੋਲੀ ਦੀ ਆਵਾਜ਼ ਸੁਣ ਕੇ ਮਾਤਾ-ਪਿਤਾ ਕਮਰੇ ’ਚ ਪੁੱਜੇ ਤਾਂ ਅੱਗੇ ਬਰਜਿੰਦਰ ਦੀ ਲਾਸ਼ ਪਈ ਸੀ।

ਇਸ ਤੋਂ ਬਾਅਦ ਨੇੜੇ ਦੇ ਲੋਕ ਇਕੱਠੇ ਹੋਏ ਅਤੇ ਪੁਲਸ ਵੀ ਪੁੱਜ ਗਈ। ਐੱਸ.ਐੱਚ.ਓ. ਪਰਮਵੀਰ ਸਿੰਘ ਮੁਤਾਬਕ ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾ ਦਿੱਤਾ ਤੇ ਉਨ੍ਹਾਂ ਨੇ ਅਜਿਹਾ ਕਿਉਂ ਕੀਤਾ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 5 ਸਾਲ ਲਿਵ-ਇਨ ਰਿਲੇਸ਼ਨ 'ਚ ਰਹਿਣ ਤੋਂ ਬਾਅਦ ਵਿਆਹ ਤੋਂ ਮੁੱਕਰਿਆ ਨੌਜਵਾਨ, ਔਰਤ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News