ਏਅਰਫੋਰਸ ਦੇ ਰਿਟਾਇਰਡ ਅਧਿਕਾਰੀ ਨੂੰ ਬੰਧਕ ਬਣਾ ਕੇ 35 ਲੱਖ ਦੇ ਗਹਿਣੇ ਤੇ ਨਕਦੀ ਲੁੱਟੀ

Thursday, Sep 22, 2022 - 10:05 AM (IST)

ਏਅਰਫੋਰਸ ਦੇ ਰਿਟਾਇਰਡ ਅਧਿਕਾਰੀ ਨੂੰ ਬੰਧਕ ਬਣਾ ਕੇ 35 ਲੱਖ ਦੇ ਗਹਿਣੇ ਤੇ ਨਕਦੀ ਲੁੱਟੀ

ਅੰਮ੍ਰਿਤਸਰ (ਸੰਜੀਵ)- ਬੀਤੇ ਦਿਨ ਅੰਮ੍ਰਿਤਸਰ ਦੇ ਪਾਸ ਇਲਾਕੇ ਟੇਲਰ ਰੋਡ ਸਥਿਤ ਕੋਠੀ ਨੰਬਰ 36 ਵਿਚ ਦਿਨ-ਦਿਹਾੜੇ ਤਿੰਨ ਅਣਪਛਾਤੇ ਲੁਟੇਰਿਆਂ ਵਲੋਂ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁਟੇਰਿਆਂ ਨੇ ਪਹਿਲਾਂ ਕੋਠੀ ਦੇ ਮਾਲਕ ਰਿਟਾਇਰਡ ਏਅਰਫੋਰਸ ਅਫਸਰ ਇੰਦਰਬੀਰ ਸਿੰਘ ਸਿਡਾਨਾ ਨੂੰ ਬੰਧਕ ਬਣਾ ਲਿਆ ਅਤੇ ਫਿਰ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਕੁੱਟਮਾਰ ਕਰਨ ਤੋਂ ਬਾਅਦ 35 ਲੱਖ ਰੁਪਏ ਦੇ ਗਹਿਣੇ ਅਤੇ ਨਕਦੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। 

ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ: 55 ਸਾਲਾ ਵਿਅਕਤੀ ਦਾ ਕਹੀ ਮਾਰ ਕੀਤਾ ਕਤਲ, ਖ਼ੂਨ ਨਾਲ ਲੱਥਪਥ ਮਿਲੀ ਲਾਸ਼

ਘਟਨਾ ਦੀ ਸੂਚਨਾ ਮਿਲਦਿਆਂ ਹੀ ਏ. ਡੀ. ਸੀ. ਪੀ. ਪ੍ਰਭਜੋਤ ਸਿੰਘ ਵਿਰਕ, ਏ. ਸੀ. ਪੀ. ਵਰਿੰਦਰ ਸਿੰਘ ਖੋਸਾ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਪੀੜਤ ਨੇ ਦੱਸਿਆ ਕਿ ਉਹ ਘਰ ਵਿਚ ਇਕੱਲੇ ਸਨ ਅਤੇ ਆਪਣੇ ਕਮਰੇ ਵਿਚ ਸੌਂ ਰਹੇ ਸਨ ਕਿ ਤਿੰਨ ਨੌਜਵਾਨ ਅੰਦਰ ਦਾਖਲ ਹੋਏ ਅਤੇ ਉਸ ਦੇ ਹੱਥ-ਪੈਰ ਬੰਨ੍ਹ ਦਿੱਤੇ। ਲੁਟੇਰਿਆਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਕਰੀਬ 35 ਲੱਖ ਰੁਪਏ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਲੈ ਗਏ। ਇੰਦਰਬੀਰ ਨੇ ਦੱਸਿਆ ਕਿ ਘਰ ਵਿਚ ਉਸ ਦੀ ਬੇਟੀ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਛੋਟੀ ਬੇਟੀ ਨੇ ਅਮਰੀਕਾ ਤੋਂ ਘਰ ਆਉਣਾ ਸੀ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ


author

rajwinder kaur

Content Editor

Related News