ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਕੀਤੇ ਵੱਡੇ ਖੁਲਾਸੇ

Sunday, Jun 07, 2026 - 12:34 PM (IST)

ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਕੀਤੇ ਵੱਡੇ ਖੁਲਾਸੇ

ਲੁਧਿਆਣਾ (ਰਾਮ)- ਥਾਣਾ ਜਮਾਲਪੁਰ ਇਲਾਕੇ ਦੇ ਤਹਿਤ ਭਾਮੀਆਂ ਖੁਰਦ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪੰਜਾਬ ਪੁਲਸ ਦੇ ਇਕ ਰਿਟਾਇਰਡ ਏ.ਐੱਸ.ਆਈ. ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗੁਰਦੇਵ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਗੁਰਦੇਵ ਸਿੰਘ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਜੀਵਨ ਲੀਲਾ ਖਤਮ ਕਰ ਲਈ। ਖੁਦਕੁਸ਼ੀ ਤੋਂ ਪਹਿਲਾਂ ਉਨ੍ਹਾਂ ਨੇ ਇਕ ਸੁਸਾਈਡ ਨੋਟ ਲਿਖਿਆ, ਜਿਸ ਵਿਚ ਉਨ੍ਹਾਂ ਨੇ ਆਪਣੇ ਕਿਰਾਏਦਾਰਾਂ ’ਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਤੇ ਲਗਾਤਾਰ ਧਮਕੀਆਂ ਦੇਣ ਦੇ ਦੋਸ਼ ਲਾਏ ਹਨ।

ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ...

ਸੁਸਾਈਡ ਨੋਟ ਵਿਚ ਮ੍ਰਿਤਕ ਨੇ ਲਿਖਿਆ ਹੈ ਕਿ ਕਿਰਾਏਦਾਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਪ੍ਰੇਸ਼ਾਨੀਆਂ ਤੇ ਧਮਕੀਆਂ ਕਾਰਨ ਉਹ ਬੇਹੱਦ ਤਣਾਅ ਵਿਚ ਸੀ ਅਤੇ ਇਸੇ ਕਾਰਨ ਇਹ ਕਦਮ ਚੁੱਕਣ ਲਈ ਮਜਬੂਰ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਜਮਾਲਪੁਰ ਦੇ ਐੱਸ.ਐੱਚ.ਓ. ਪ੍ਰਮੋਧ ਰਾਜ ਪੁਲਸ ਟੀਮ ਸਮੇਤ ਮੌਕੇ ’ਤੇ ਪੁੱਜੇ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਤੇ ਮੌਕੇ ਤੋਂ ਬਰਾਮਦ ਸੁਸਾਈਡ ਨੋਟ ਵੀ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ-ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ

ਮੁੱਢਲੀ ਜਾਂਚ ਦੇ ਆਧਾਰ ’ਤੇ ਪੁਲਸ ਨੇ ਸਬੰਧਤ ਮੁਲਜ਼ਮਾਂ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਐੱਸ.ਐੱਚ.ਓ. ਪ੍ਰਮੋਧ ਰਾਜ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News