ਦੇਰ ਸ਼ਾਮ ਵਾਪਰੇ ਭਿਆਨਕ ਸੜਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਸੇਵਾ ਮੁਕਤ ASI ਦੀ ਮੌਤ
Friday, May 03, 2024 - 10:29 PM (IST)
 
            
            ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ) - ਟਾਂਡਾ ਸ੍ਰੀਹਰਗੋਬਿੰਦਪੁਰ ਰੋਡ ’ਤੇ ਬਿਆਸ ਦਰਿਆ ਪੁਲ ਨੇੜੇ ਅੱਜ ਦੇਰ ਸ਼ਾਮ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਰਾਤ 8 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਅਤੇ ਇੱਕ ਕਾਰ ਸੜਕ ਕਿਨਾਰੇ ਪਲਟ ਗਈ।
ਇਹ ਵੀ ਪੜ੍ਹੋ- ਸ਼ਿਮਲਾ 'ਚ ਹੀਟਰ 'ਤੇ ਵਿਅਕਤੀ ਦੀ ਲਾਸ਼ ਮਿਲੀ, ਜਾਂਚ 'ਚ ਜੁਟੀ ਪੁਲਸ
ਹਾਦਸੇ ਵਿੱਚ ਜ਼ਖ਼ਮੀ ਰਘਵੀਰ ਸਿੰਘ ਪੁੱਤਰ ਚੈਨ ਸਿੰਘ ਵਾਸੀ ਟਾਂਡੀ ਔਲਖ, ਰਸ਼ਪਾਲ ਸਿੰਘ ਪੁੱਤਰ ਸੁਰਨ ਸਿੰਘ ਅਤੇ ਸਵਿਫ਼ਟ ਕਾਰ ਵਿੱਚ ਸਵਾਰ ਕੰਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਟਾਂਡਾ ਨੂੰ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਪਰ ਇਸ ਦੌਰਾਨ ਸੇਵਾਮੁਕਤ ਏ.ਐਸ.ਆਈ. ਰਘਵੀਰ ਸਿੰਘ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਦੂਜੀ ਕ੍ਰੇਟਾ ਕਾਰ 'ਚ ਸਵਾਰ ਯਾਤਰੀ ਵੀ ਜ਼ਖਮੀ ਹੋ ਗਿਆ। ਉੱਥੇ ਹੀ ਮੌਕੇ 'ਤੇ ਪਹੁੰਚੇ ਥਾਣਾ ਬਸਤੀ ਬੋਹੜ ਦੀ ਪੁਲਸ ਟੀਮ ਨੇ ਹਾਦਸੇ ਦਾ ਜਾਇਜਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            