ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

Friday, Mar 15, 2024 - 05:52 PM (IST)

ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ’ਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਡਾ. ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਇਹ ਪਾਇਆ ਕਿ ਉਕਤ ਸਿਵਲ ਸਰਜਨ ਆਪਣੇ ਮਾਤਹਿਤ ਡਾਕਟਰਾਂ ਤੋਂ ਰਿਸ਼ਵਤ ਲੈਣ ਲਈ ਉਨ੍ਹਾਂ ਨੂੰ ਬੇਵਜ੍ਹਾ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਅਤੇ ਡੈਪੂਟੇਸ਼ਨ ਲਈ ਅਣਅਧਿਕਾਰਤ ਆਦੇਸ਼ਾਂ ਆਦਿ ਰਾਹੀਂ ਤੰਗ-ਪ੍ਰੇਸ਼ਾਨ ਕਰਦਾ ਸੀ। ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਗਿਆ ਹੈ ਕਿ ਮੁਲਜ਼ਮ ਨੇ ਮਿਤੀ 21.10.2021 ਨੂੰ ਇੱਕ ਮੀਟਿੰਗ ਦੌਰਾਨ ਡਾਕਟਰਾਂ ਤੋਂ ਰਿਸ਼ਵਤ ਮੰਗੀ ਸੀ, ਜਿਸ ਉਪਰੰਤ ਡਾਕਟਰ ਤਰਸੇਮ ਸਿੰਘ ਨੇ ਉਸ ਨੂੰ 10,000 ਰੁਪਏ ਵੀ ਦਿੱਤੇ ਸਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਦੇ 13 ਲੋਕ ਸਭਾ ਹਲਕਿਆਂ ਦੇ ਵੇਰਵੇ ਜਾਰੀ

ਇਸ ਤੋਂ ਇਲਾਵਾ ਉਕਤ ਮੁਲਜ਼ਮ ਨੇ ਡਾ. ਸਤਵਿੰਦਰ ਪਾਲ ਅਤੇ ਡਾ. ਵਿਕਰਾਂਤ ਸਰੋਆ ਜ਼ਰੀਏ 20-20 ਹਜ਼ਾਰ ਰੁਪਏ ਰਿਸ਼ਵਤ ਵੀ ਲਈ ਅਤੇ ਅਤੇ ਸ਼ਿਕਾਇਤਕਰਤਾ ਨੂੰ ਉਸ ਦੇ ਰਿਹਾਇਸ਼ੀ ਕੁਆਰਟਰ ਦਾ 2,764 ਰੁਪਏ ਦਾ ਬਿਜਲੀ ਬਿੱਲ ਭਰਨ ਲਈ ਵੀ ਕਿਹਾ। ਉਪਰੋਕਤ ਤੋਂ ਇਲਾਵਾ ਡਾ. ਪਰਮਿੰਦਰ ਕੁਮਾਰ ਦੇ ਨਿਯਮਤ ਖ਼ਰਚੇ ਉਸਦੀ ਤਨਖਾਹ ਨਾਲ ਮੇਲ ਨਹੀਂ ਖਾਂਦੇ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਡਾ. ਪਰਮਿੰਦਰ ਕੁਮਾਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਐੱਫ. ਆਈ. ਆਰ. ਨੰਬਰ 14, ਮਿਤੀ 15.03.2024 ਅਧੀਨ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ ’ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e
 


author

Anuradha

Content Editor

Related News