ਰਿਟਾਇਰਡ ਜਸਟਿਸ ਰਣਜੀਤ ਸਿੰਘ ਵੱਲੋਂ ਆਪਣੀ ਕਿਤਾਬ 'ਦਿ ਸੇਕਰੀਲਿਜ' ਰਿਲੀਜ਼

Wednesday, Jan 19, 2022 - 04:30 PM (IST)

ਰਿਟਾਇਰਡ ਜਸਟਿਸ ਰਣਜੀਤ ਸਿੰਘ ਵੱਲੋਂ ਆਪਣੀ ਕਿਤਾਬ 'ਦਿ ਸੇਕਰੀਲਿਜ' ਰਿਲੀਜ਼

ਚੰਡੀਗੜ੍ਹ : ਬੇਅਦਬੀ ਕੇਸ ਦੀ ਜਾਂਚ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਏ ਗਏ ਜਾਂਚ ਕਮਿਸ਼ਨ ਦੀ ਰਿਪੋਰਟ ਦੇ ਆਧਾਰ 'ਤੇ ਇਕ ਕਿਤਾਬ 'ਦਿ ਸੇਕਰੀਲਿਜ' ਰਿਲੀਜ਼ ਹੋ ਗਈ ਹੈ। ਇਹ ਕਿਤਾਬ ਰਿਟਾਇਰਡ ਜੱਜ ਰਣਜੀਤ ਸਿੰਘ ਵੱਲੋਂ ਤਿਆਰ ਕੀਤੀ ਗਈ ਹੈ। ਕਿਤਾਬ ਦੀ ਰਿਲੀਜ਼ ਮੌਕੇ ਚੰਡੀਗੜ੍ਹ ਪ੍ਰੈੱਸ ਕਲੱਬ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕਿਤਾਬ 'ਚ ਸਾਲ 2015 'ਚ ਫਰੀਦਕੋਟ ਜੇਲ੍ਹ 'ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਮਿਆਦ 24 ਤਾਰੀਖ਼ ਤੱਕ ਵਧੀ

ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਜਿਹੜਾ ਜਾਂਚ ਕਮਿਸ਼ਨ ਬਣਾਇਆ ਗਿਆ ਸੀ, ਉਸ ਦੀ ਅਗਵਾਈ ਰਿਟਾਇਰਡ ਜਸਟਿਸ ਰਣਜੀਤ ਸਿੰਘ ਨੇ ਹੀ ਕੀਤੀ ਸੀ। ਕਿਤਾਬ ਬਾਰੇ ਗੱਲ ਕਰਦਿਆਂ ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਤਾਬ ਨੂੰ ਰਿਲੀਜ਼ ਕਰਨ ਦਾ ਉਨ੍ਹਾਂ ਦਾ ਮਕਸਦ ਕਿਸੇ ਸਿਆਸੀ ਪਾਰਟੀ ਨੂੰ ਫ਼ਾਇਦਾ ਜਾਂ ਨੁਕਸਾਨ ਪਹੁੰਚਾਉਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਤੱਥਾਂ ਨੂੰ ਲੋਕਾਂ ਸਾਹਮਣੇ ਲਿਆਉਣਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਨੇ ਇਸ ਨੂੰ ਪੁਸਤਕ ਦਾ ਨਾਂ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News