ਸਿੰਚਾਈ ਘਪਲਾ : ਸੇਵਾਮੁਕਤ IAS ਅਧਿਕਾਰੀ ਕਾਹਨ ਸਿੰਘ ਪੰਨੂ ਤੋਂ ਵਿਜੀਲੈਂਸ ਨੇ 4 ਘੰਟੇ ਕੀਤੀ ਪੁੱਛਗਿੱਛ

Wednesday, Oct 19, 2022 - 10:14 AM (IST)

ਸਿੰਚਾਈ ਘਪਲਾ : ਸੇਵਾਮੁਕਤ IAS ਅਧਿਕਾਰੀ ਕਾਹਨ ਸਿੰਘ ਪੰਨੂ ਤੋਂ ਵਿਜੀਲੈਂਸ ਨੇ 4 ਘੰਟੇ ਕੀਤੀ ਪੁੱਛਗਿੱਛ

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਦੇ ਸਿੰਚਾਈ ਵਿਭਾਗ 'ਚ ਕਰੀਬ 10-11 ਸਾਲ ਪਹਿਲਾਂ ਹੋਏ ਸੈਂਕੜੇ ਕਰੋੜ ਰੁਪਏ ਦੇ ਘਪਲੇ ਦੀ ਜਾਂਚ ਦੇ ਸਬੰਧ 'ਚ ਸਾਬਕਾ ਆਈ. ਏ. ਐੱਸ. ਅਧਿਕਾਰੀ ਕਾਹਨ ਸਿੰਘ ਪੰਨੂ ਵਿਜੀਲੈਂਸ ਬਿਊਰੋ ਅੱਗੇ ਪੇਸ਼ ਹੋਏ। ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਵਿਖੇ ਸਾਬਕਾ ਆਈ. ਏ. ਐੱਸ., ਜੋ ਉਸ ਸਮੇਂ ਸਿੰਚਾਈ ਵਿਭਾਗ 'ਚ ਪ੍ਰਮੁੱਖ ਸਕੱਤਰ ਸਨ, ਤੋਂ 6 ਵਿਜੀਲੈਂਸ ਅਧਿਕਾਰੀਆਂ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ ਗਈ।

ਇਹ ਵੀ ਪੜ੍ਹੋ : ਤਰਨਤਾਰਨ 'ਚ ਫਿਰ ਦਿਖਿਆ ਪਾਕਿਸਤਾਨੀ ਡਰੋਨ, BSF ਦੇ ਜਵਾਨਾਂ ਨੇ ਚਲਾਈਆਂ ਗੋਲੀਆਂ

ਇਹ ਪੁੱਛਗਿੱਛ ਪੰਨੂ ਦੇ ਕਾਰਜਕਾਲ ਦੌਰਾਨ ਗੁਰਿੰਦਰ ਸਿੰਘ ਉਰਫ਼ ਭਾਪਾ ਦੀ ਕੰਪਨੀ ਨੂੰ ਅਲਾਟ ਕੀਤੇ ਗਏ ਟੈਂਡਰਾਂ ਅਤੇ ਪੁਲਸ ਰਿਮਾਂਡ ਦੌਰਾਨ ਦਿੱਤੇ ਗਏ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਦੀ ਰਿਸ਼ਵਤ ਵਜੋਂ ਗੁਰਿੰਦਰ ਸਿੰਘ ਵਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਕੀਤੀ ਗਈ ਹੈ। ਦੱਸਣਯੋਗ ਹੈ ਕਿ ਕਰੀਬ 600 ਕਰੋੜ ਰੁਪਏ ਦੇ ਉਕਤ ਸਿੰਚਾਈ ਘਪਲੇ 'ਚ ਕਈ ਉਤਰਾਅ-ਚੜ੍ਹਾਅ ਤੋਂ ਬਾਅਦ ਮੁੱਖ ਮੰਤਰੀ ਨੇ ਹਾਲ ਹੀ 'ਚ ਜਾਂਚ ਨੂੰ ਮਨਜ਼ੂਰੀ ਦਿੱਤੀ ਹੈ। ਇਹ ਮਾਮਲਾ ਕਾਫੀ ਸਮੇਂ ਤੱਕ ਠੰਡੇ ਬਸਤੇ 'ਚ ਪਿਆ ਰਿਹਾ, ਭਾਵੇਂ ਕਥਿਤ ਘਪਲੇ ਦੇ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਜਾਂਚ ਕੀਤੀ ਗਈ ਸੀ ਪਰ ਸਾਬਕਾ ਸੀਨੀਅਰ ਆਈ. ਏ. ਐੱਸ. ਅਧਿਕਾਰੀਆਂ ਤੋਂ ਪੁੱਛਗਿੱਛ ਨੂੰ ਤਤਕਾਲੀ ਸਰਕਾਰਾਂ ਨੇ ਗੰਭੀਰਤਾ ਨਾਲ ਨਹੀਂ ਲਿਆ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਅਦਾਲਤ 'ਚ ਪੇਸ਼ੀ ਸਬੰਧੀ ਪ੍ਰੋਡਕਸ਼ਨ ਵਾਰੰਟ ਜਾਰੀ, 21 ਨੂੰ ਹੋ ਸਕਦੇ ਨੇ ਪੇਸ਼

ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ 'ਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਵਧੀਕ ਮੁੱਖ ਸਕੱਤਰ ਕੇ.ਬੀ. ਐੱਸ. ਸਿੱਧੂ ਅਤੇ ਸਾਬਕਾ ਪ੍ਰਮੁੱਖ ਸਕੱਤਰ ਕਾਹਨ ਸਿੰਘ ਪੰਨੂ ਸਮੇਤ 2 ਸਾਬਕਾ ਸਿੰਚਾਈ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਦੀ ਭੂਮਿਕਾ ਦੀ ਜਾਂਚ ਕਰਨ ਦੀ ਪ੍ਰਵਾਨਗੀ ਮਿਲ ਗਈ ਹੈ। ਇਸ ਦੇ ਆਧਾਰ ‘ਤੇ ਸਾਬਕਾ ਅਧਿਕਾਰੀ ਕਾਹਨ ਸਿੰਘ ਪੰਨੂ ਨੂੰ ਜਾਂਚ 'ਚ ਸ਼ਾਮਲ ਹੋਣ ਲਈ 18 ਅਕਤੂਬਰ ਨੂੰ ਵਿਜੀਲੈਂਸ ਦਫ਼ਤਰ ਪਹੁੰਚਣ ਲਈ ਕਿਹਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News