ਰਿਵਾਲਵਰ ਸਾਫ਼ ਕਰਦਿਆਂ ਵਾਪਰੀ ਘਟਨਾ, ਸੇਵਾ ਮੁਕਤ ਵਿਅਕਤੀ ਦੀ ਗੋਲੀ ਲੱਗਣ ਕਾਰਨ ਮੌਤ
Thursday, Feb 15, 2024 - 06:31 PM (IST)

ਅੰਮ੍ਰਿਤਸਰ (ਗੁਰਪ੍ਰੀਤ)- ਜੰਡਿਆਲਾ ਗੁਰੂ ਸ਼ਹਿਰ ਦੀ ਜੋਤੀਸਰ ਕਲੋਨੀ ਵਿਖੇ ਇੱਕ ਵਿਅਕਤੀ ਦੀ ਗੋਲੀ ਵੱਜਣ ਨਾਲ ਮੌਤ ਹੋ ਗਈ ਹੈ । ਜੰਡਿਆਲਾ ਗੁਰੂ ਪੁਲਸ ਚੌਂਕੀ ਇੰਚਾਰਜ ਰਾਜਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰਕੀਟ ਕਮੇਟੀ ਤੋਂ ਸੇਵਾ ਮੁਕਤ ਹੋਏ ਕੁਲਦੀਪ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਦੀ ਲਾਇਸੰਸੀ ਪਿਸਤੌਲ 32 ਬੋਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ।
ਇਹ ਵੀ ਪੜ੍ਹੋ : ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀ ਖ਼ਰੀਦ ਨਹੀਂ ਕਰਨਗੇ ਪੈਟਰੋਲੀਅਮ ਡੀਲਰਜ਼, 22 ਫਰਵਰੀ ਨੂੰ ਹੜਤਾਲ ਦਾ ਐਲਾਨ
ਉਨ੍ਹਾਂ ਦੱਸਿਆ ਕਿ ਘਰਦਿਆਂ ਦੇ ਬਿਆਨਾਂ ਮੁਤਾਬਿਕ ਉਹ ਆਪਣੀ ਪਿਸਤੌਲ ਦੀ ਸਫ਼ਾਈ ਕਰ ਰਹੇ ਸਨ ਕਿ ਅਚਾਨਕ ਪਿਸਤੌਲ 'ਚ ਗੋਲੀ ਨਿਕਲ ਗਈ ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ। ਜਿਸ ਦੀ 174 ਦੀ ਕਾਰਵਾਈ ਕਰਕੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ । ਪੁਲਸ ਵੱਲੋਂ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ 'ਤੇ ਫਾਇਰਿੰਗ ਤੇ ਅੱਥਰੂ ਗੈਸ ਦੇ ਗੋਲਿਆਂ ਕਾਰਨ ਗੰਭੀਰ ਫੱਟੜ ਹੋਇਆ ਝਬਾਲ ਦਾ ਕਿਸਾਨ ਆਗੂ ਜੱਸਾ ਸਿੰਘ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8