ਆਪਣੇ ਵਿਦਿਆਰਥੀਆਂ ਨੂੰ ਕਾਮਯਾਬ ਹੁੰਦਾ ਵੇਖ ਫੁੱਲੇ ਨਹੀਂ ਸਮਾਉਂਦੇ ਰਿਟਾ. ਅਧਿਆਪਕ ਡਾ. ਅਵਿਨਾਸ਼ ਸ਼ਰਮਾ
Sunday, Jan 19, 2025 - 04:08 PM (IST)
ਜਲੰਧਰ (ਵਿਸ਼ੇਸ਼)- 1995 ਵਿਚ ਬੈਸਟ ਅਧਿਆਪਕ ਦੇ ਰੂਪ ਵਿਚ ਚੁਣੇ ਗਏ ਰਿਟਾਇਰਡ ਪ੍ਰਿੰਸੀਪਲ ਡਾ. ਅਵਿਨਾਸ਼ ਸ਼ਰਮਾ ਆਪਣੀਆਂ ਸੇਵਾਵਾਂ ਨੂੰ ਲੈ ਕੇ ਕਾਫ਼ੀ ਜਾਣੇ ਜਾਂਦੇ ਹਨ। ਪੰਜਾਬ ਦੇ ਨੂਰਪੁਰਬੇਦੀ ਦੇ ਰਹਿਣ ਵਾਲੇ ਡਾ. ਅਵਿਨਾਸ਼ ਸ਼ਰਮਾ ਵੱਲੋਂ ਪੜ੍ਹਾਏ ਗਏ ਬੱਚੇ ਅੱਜ ਦੇਸ਼ ਦੇ ਬਹੁਤ ਵੱਡੇ ਅਹੁਦਿਆਂ 'ਤੇ ਪਹੁੰਚੇ ਹੋਏ ਹਨ। ਕਈ ਬੱਚੇ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਬਣੇ ਹਨ ਤਾਂ ਕਈਆਂ ਨੇ ਰਾਜਨੀਤੀ ਦੇ ਖੇਤਰ ਵਿਚ ਵੱਡਾ ਮੁਕਾਮ ਹਾਸਲ ਕੀਤਾ ਹੈ। ਡਾ. ਅਵਿਨਾਸ਼ ਸ਼ਰਮਾ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਹਿੰਦੀ ਸਾਹਿਤ ਅਕਾਦਮੀ ਵੱਲੋਂ ਸਨਮਾਨਤ ਵੀ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਨੂੰ ਸਾਬਕਾ ਰਾਸ਼ਟਰਪਤੀ ਸਵ. ਗਿਆਨੀ ਜੈਲ ਸਿੰਘ ਨੇ ਦਿੱਤਾ ਸੀ। ਉਸ ਦੌਰਾਨ ਇਸ ਸਨਮਾਨ ਲਈ 11 ਲੋਕਾਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ ਵਿੱਚ ਡਾ. ਸ਼ਰਮਾ ਦਾ ਨਾਮ ਵੀ ਸ਼ਾਮਲ ਸੀ।
ਇਹ ਵੀ ਪੜ੍ਹੋ : ਸੰਘਣੀ ਧੁੰਦ ਕਾਰਨ ਪੰਜਾਬ 'ਚ ਵੱਡਾ ਹਾਦਸਾ, ਇਕ ਨੌਜਵਾਨ ਦੀ ਦਰਦਨਾਕ ਮੌਤ
ਪੰਜਾਬ ਕੇਸਰੀ ਨਾਲ ਗੱਲਬਾਤ ਕਰਦਿਆਂ ਡਾ. ਅਵਿਨਾਸ਼ ਸ਼ਰਮਾ ਨੇ ਕਿਹਾ ਕਿ ਅੱਜ ਉਨ੍ਹਾਂ ਦਾ ਦਿਲ ਮਾਣ ਨਾਲ ਭਰ ਜਾਂਦਾ ਹੈ ਜਦੋਂ ਉਨ੍ਹਾਂ ਨੂੰ ਪਤਾ ਲੱਗਦਾ ਹੈ ਕਿ ਉਨ੍ਹਾਂ ਵੱਲੋਂ ਪੜ੍ਹਾਏ ਗਏ ਵਿਦਿਆਰਥੀ ਦੇਸ਼ ਵਿੱਚ ਬਹੁਤ ਉੱਚੇ ਅਹੁਦਿਆਂ 'ਤੇ ਪਹੁੰਚੇ ਹਨ। ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੁੰਦੀ ਹੈ ਕਿ ਵਿਦਿਆਰਥੀ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਲਾਗੂ ਕਰ ਰਹੇ ਹਨ।
ਇਹ ਵੀ ਪੜ੍ਹੋ : ਅਸਥੀਆਂ ਲੈ ਕੇ ਬਿਆਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਭੈਣ-ਭਰਾ ਦੀ ਦਰਦਨਾਕ ਮੌਤ
ਉਨ੍ਹਾਂ ਦੱਸਿਆ ਕਿ 1995 ਵਿੱਚ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਸਰਵੋਤਮ ਅਧਿਆਪਕ ਵਜੋਂ ਸਟੇਟ ਐਵਾਰਡ ਲਈ ਚੁਣਿਆ ਗਿਆ ਸੀ। ਉਨ੍ਹਾਂ ਦਾ ਪਾਲਣ-ਪੋਸ਼ਣ ਬੇਹੱਦ ਗ਼ਰੀਬੀ ਵਿਚ ਹੋਇਆ। ਜਦੋਂ ਉਹ 2 ਸਾਲ ਦੇ ਸਨ ਤਾਂ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਮਾਂ ਨੇ ਉਨ੍ਹਾਂ ਦਾ ਪਾਲਣ-ਪੋਸ਼ਣ ਕੀਤਾ। ਉਸ ਦੇ ਬਾਅਦ ਵੱਖ-ਵੱਖ ਭਾਸ਼ਾਵਾਂ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਵਿਚ ਪੋਸਟ ਗਰੈਜੁਏਟ ਦੀ ਡਿਗਰੀ ਹਾਸਲ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਇੰਦਰਨਾਥ ਮਦਾਨ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸਮੇਂ ਦੌਰਾਨ ਸਿਰਫ਼ 7 ਅਧਿਆਪਕ ਹੀ ਸਟੇਟ ਐਵਾਰਡ ਲਈ ਚੁਣੇ ਜਾਂਦੇ ਸਨ। ਉਨ੍ਹਾਂ ਨੇ ਹਾਲ ਹੀ ਵਿਚ ਪੰਜਾਬ ਲਈ ਸੱਭਿਆਚਾਰਕ ਕਿਤਾਬ ਲਿਖੀ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਡੱਲੇਵਾਲ ਦੀ ਹਮਾਇਤ 'ਚ ਬੈਠੇ 121 ਕਿਸਾਨਾਂ ਵੱਲੋਂ ਮਰਨ ਵਰਤ ਖ਼ਤਮ
ਉਨ੍ਹਾਂ ਦੱਸਿਆ ਕਿ ਸਿਆਸਤਦਾਨ ਇਕਬਾਲ ਸਿੰਘ ਲਾਲਪੁਰਾ ਉਨ੍ਹਾਂ ਦੇ ਵਿਦਿਆਰਥੀ ਸਨ ਅਤੇ ਅੱਜ ਜਦੋਂ ਉਹ ਉਨ੍ਹਾਂ ਨੂੰ ਮਿਲਦੇ ਹਨ ਤਾਂ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੁੰਦਾ ਹੈ। ਇਸੇ ਤਰ੍ਹਾਂ ਬਹੁਤ ਸਾਰੇ ਵਿਦਿਆਰਥੀ ਹਨ, ਜੋ ਚੰਗੇ ਅਹੁਦਿਆਂ 'ਤੇ ਪਹੁੰਚੇ ਹਨ, ਜਿਨ੍ਹਾਂ ਨੂੰ ਮਿਲ ਕੇ ਬਹੁਤ ਖ਼ੁਸ਼ੀ ਹੁੰਦੀ ਹੈ। ਸਿੱਖਿਆ ਪ੍ਰਣਾਲੀ ਵਿੱਚ ਤਬਦੀਲੀਆਂ ਬਾਰੇ ਚਰਚਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੁਰਾਣੀ ਸਿੱਖਿਆ ਪ੍ਰਣਾਲੀ ਵੀ ਆਪਣੇ ਸਿਖ਼ਰ 'ਤੇ ਸੀ ਪਰ ਅੱਜ ਦੇ ਯੁੱਗ ਵਿੱਚ ਵਿਗਿਆਨ ਨੇ ਬਹੁਤ ਤਰੱਕੀ ਕਰ ਲਈ ਹੈ। ਸਾਨੂੰ ਇਸ ਬਦਲਦੇ ਮਾਹੌਲ ਵਿੱਚ ਆਪਣੇ ਆਪ ਨੂੰ ਬਦਲਦੇ ਰਹਿਣਾ ਚਾਹੀਦਾ ਹੈ। ਅੱਜ ਦੀ ਨਵੀਂ ਸਿੱਖਿਆ ਪ੍ਰਣਾਲੀ ਸਾਡੇ ਲਈ ਬਹੁਤ ਫਾਇਦੇਮੰਦ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ, ਸਰੀਰਕ ਤੌਰ 'ਤੇ ਸਿਹਤਮੰਦ ਰਹਿਣ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਦੀ ਸਲਾਹ ਵੀ ਦਿੱਤੀ। ਅੱਜ ਵੀ 80 ਸਾਲ ਦੀ ਉਮਰ ਵਿੱਚ ਡਾ. ਸ਼ਰਮਾ ਸਮਾਜ ਸੇਵਾ ਵਿੱਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਸਰਹੱਦਾਂ ਹੋ ਗਈਆਂ ਸੀਲ, DGP ਵੱਲੋਂ ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e