ਸੇਵਾਮੁਕਤ ਸਬ-ਇੰਸਪੈਕਟਰ ਨੂੰ ਖੇਤਾਂ ਵੱਲ ਖਿੱਚ ਲਿਆਈ ਮੌਤ, ਵਾਪਰੀ ਅਣਹੋਣੀ ਨੇ ਘਰ ''ਚ ਪੁਆਏ ਵੈਣ

Friday, Jul 14, 2023 - 05:58 PM (IST)

ਪਾਤੜਾਂ (ਜ. ਬ.) : ਸਬ-ਡਵੀਜ਼ਨ ਪਾਤੜਾਂ ਅਧੀਨ ਪੈਂਦੇ ਪਿੰਡ ਜੋਗੇਵਾਲ ਦੇ ਵਸਨੀਕ ਪੰਜਾਬ ਪੁਲਸ ਦੇ ਸੇਵਾਮੁਕਤ ਸਬ-ਇੰਸਪੈਕਟਰ ਭਗਵਾਨ ਦਾਸ ਦੀ ਘੱਗਰ ਦਰਿਆ ਦੇ ਤੇਜ਼ ਵਹਾਅ ਵਿਚ ਰੁੜ੍ਹ ਜਾਣ ਕਾਰਨ ਮੌਤ ਹੋ ਗਈ ਹੈ, ਜਿਸ ਦੀ ਲਾਸ਼ ਪਿੰਡ ਗੁਲਾੜ੍ਹ ਦੇ ਨਜ਼ਦੀਕ ਹੜ੍ਹ ਦੇ ਪਾਣੀ ਦੀ ਨਿਕਾਸੀ ਵਾਲੀ ਪੁਲੀ ਵਿਚ ਫਸੀ ਹੋਈ ਮਿਲੀ ਹੈ। ਪਿੰਡ ਵਾਸੀਆਂ ਨੇ ਲਾਸ਼ ਨੂੰ ਪਾਣੀ ’ਚੋਂ ਕੱਢ ਕੇ ਸ਼ੁਤਰਾਣਾ ਪੁਲਸ ਨੂੰ ਸੂਚਿਤ ਕੀਤਾ ਤੇ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਪੋਸਟਮਾਰਟਮ ਲਈ ਸਮਾਣਾ ਸਿਵਲ ਹਸਪਤਾਲ ਵਿਖੇ ਭੇਜ ਦਿੱਤੀ ਹੈ।

ਇਹ ਵੀ ਪੜ੍ਹੋ :  ਲਾਇਸੈਂਸੀ ਅਸਲਾ ਰੱਖਣ ਵਾਲੇ ਹਫ਼ਤੇ 'ਚ ਕਰ ਲੈਣ ਇਹ ਕੰਮ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

ਜਾਣਕਾਰੀ ਅਨੁਸਾਰ ਭਗਵਾਨ ਦਾਸ (65) ਭਾਖੜਾ ਨਹਿਰ ਦੇ ਹੇਠਾਂ ਲੰਘਦੇ ਬੱਤੀ ਦਰਾਂ ਦੇ ਕੋਲ ਆਪਣੇ ਖੇਤਾਂ ਵਿਚ ਜਿੱਥੇ ਉਨ੍ਹਾਂ ਵੱਲੋਂ ਬਣਾਇਆ ਗਿਆ ਮੁਰਗੀ ਖਾਨਾ ਬੀਤੇ ਦਿਨੀਂ ਹੜ੍ਹ ਦੇ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ ਸੀ, ਜਦੋਂ ਉਹ ਖੇਤਾਂ ਵਿਚ ਗੇੜਾ ਮਾਰਨ ਜਾ ਰਿਹਾ ਸੀ ਤਾਂ ਅਚਾਨਕ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ, ਜਿਸ ਦੀ ਲਾਸ਼ ਕਈ ਘੰਟਿਆਂ ਬਾਅਦ ਪੁਲੀ ਵਿਚ ਫਸੀ ਹੋਈ ਮਿਲੀ ਹੈ।

ਇਹ ਵੀ ਪੜ੍ਹੋ :  ਪੰਜਾਬ 'ਚ ਹੜ੍ਹ ਦਾ ਕਹਿਰ, 8 ਕਿੱਲਿਆਂ ਦੇ ਮਾਲਕ ਨੂੰ ਸਸਕਾਰ ਲਈ ਨਹੀਂ ਜੁੜੀ 2 ਗਜ਼ ਜ਼ਮੀਨ

ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ’ਚ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜਾਂ ਦੇ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ਾਂ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ 127 ਤੋਂ ਵਧਾ ਕੇ 183 ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤਾਂ ਤੱਕ ਖਾਣ-ਪੀਣ ਦਾ ਸਾਮਾਨ ਅਤੇ ਲੋੜੀਂਦੀਆਂ ਦਵਾਈਆਂ ਆਦਿ ਪਹੁੰਚਾਉਣ ਦਾ ਕੰਮ ਵੀ ਤੇਜ਼ ਕਰ ਦਿੱਤਾ ਗਿਆ ਹੈ। ਇਕ ਬੁਲਾਰੇ ਨੇ ਦੱਸਿਆ ਕਿ 13 ਜੁਲਾਈ ਸਵੇਰੇ 8 ਵਜੇ ਤੱਕ 14 ਜ਼ਿਲ੍ਹਿਆਂ ਦੇ 1159 ਪਿੰਡ ਹੜ੍ਹ ਪ੍ਰਭਾਵਿਤ ਹੋਏ ਹਨ। ਇਸ ਤੋਂ ਇਲਾਵਾ ਕੁਝ ਸ਼ਹਿਰ ਅਤੇ ਕਸਬੇ ਵੀ ਹੜ੍ਹਾਂ ਦੀ ਮਾਰ ਹੇਠ ਆਏ ਹਨ। ਇਨ੍ਹਾਂ ਹੜ੍ਹ ਪ੍ਰਭਾਵਿਤਾਂ ਲਈ ਕੁਲ 183 ਰਾਹਤ ਕੈਂਪਾਂ ਦੀ ਸਥਾਪਨਾ ਕੀਤੀ ਗਈ ਹੈ। 25 ਕੈਂਪ ਪਟਿਆਲਾ ’ਚ, 16 ਰੂਪਨਗਰ ’ਚ ਅਤੇ 7 ਕੈਂਪ ਮੋਗਾ ਵਿਚ ਚੱਲ ਰਹੇ ਹਨ।

ਇਹ ਵੀ ਪੜ੍ਹੋ : ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਵਧਣਗੇ ਆਮਦਨ ਦੇ ਸਰੋਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News