ਪੰਜਾਬ ਦੇ ''ਸੇਵਾਮੁਕਤ ਅਧਿਆਪਕਾਂ'' ਲਈ ਅਹਿਮ ਖ਼ਬਰ, ਵਿਭਾਗ ਨੇ ਦਿੱਤੀ ਇਹ ਮਨਜ਼ੂਰੀ

Monday, May 24, 2021 - 02:40 PM (IST)

ਪੰਜਾਬ ਦੇ ''ਸੇਵਾਮੁਕਤ ਅਧਿਆਪਕਾਂ'' ਲਈ ਅਹਿਮ ਖ਼ਬਰ, ਵਿਭਾਗ ਨੇ ਦਿੱਤੀ ਇਹ ਮਨਜ਼ੂਰੀ

ਲੁਧਿਆਣਾ (ਵਿੱਕੀ) : ਸਿੱਖਿਆ ਵਿਭਾਗ ਪੰਜਾਬ ਵੱਲੋਂ ਸੇਵਾਮੁਕਤ ਅਧਿਆਪਕਾਂ ਨੂੰ ਆਪਣੀ ਇੱਛਾ ਮੁਤਾਬਕ ਸੇਵਾਵਾਂ ਦਿੰਦੇ ਹੋਏ ਸਕੂਲਾਂ 'ਚ ਪੜ੍ਹਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਸਬੰਧੀ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਭਰੇ ਬਜ਼ਾਰ 'ਚ ਥਾਣੇਦਾਰ ਨੇ ਭਰਾ ਨੂੰ ਮਾਰੀ ਸੀ ਗੋਲੀ, ਹੁਣ ਵੀਡੀਓ ਹੋਈ ਵਾਇਰਲ (ਤਸਵੀਰਾਂ)

ਇਸ ਪੱਤਰ 'ਚ ਕਿਹਾ ਗਿਆ ਹੈ ਕਿ ਮੁੱਖ ਦਫ਼ਤਰ 'ਚ ਬਹੁਤ ਸਾਰੇ ਅਧਿਆਪਕ ਜੋ ਸੇਵਾਮੁਕਤ ਹੋ ਚੁੱਕੇ ਹਨ ਜਾਂ ਰਿਟਾਇਰ ਹੋਣ ਵਾਲੇ ਹਨ, ਉਨ੍ਹਾਂ ਵੱਲੋਂ ਸਕੂਲਾਂ 'ਚ ਬੱਚਿਆਂ ਨੂੰ ਪੜ੍ਹਾਉਣ ਲਈ ਆਪਣੀ ਇੱਛਾ ਮੁਤਾਬਕ ਸੇਵਾਵਾਂ ਦੇਣ ਲਈ ਵਿਭਾਗ ਨੂੰ ਅਪੀਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਕੋਰੋਨਾ ਦੇ ਵਿਗੜੇ ਹਾਲਾਤ ਤੋਂ ਪਰੇਸ਼ਾਨ 'ਕੈਪਟਨ' ਦੀ ਕਿਸਾਨਾਂ ਨੂੰ ਖ਼ਾਸ ਅਪੀਲ

ਵਿਭਾਗ ਇਨ੍ਹਾਂ ਅਧਿਆਪਕਾਂ ਨੂੰ ਬਿਨਾਂ ਕਿਸੇ ਮਾਣਭੱਤੇ ਦੇ ਆਪਣੀਆਂ ਸੇਵਾਵਾਂ ਦੇਣ ਦੀ ਭਾਵਨਾ ਦਾ ਸਨਮਾਨ ਕਰਦਾ ਹੈ ਅਤੇ ਜੇਕਰ ਕਿਸੇ ਵੀ ਜ਼ਿਲ੍ਹੇ 'ਚ ਇਸ ਤਰ੍ਹਾਂ ਦੇ ਜਿੰਨੇ ਵੀ ਅਧਿਆਪਕ ਹਨ, ਉਨ੍ਹਾਂ ਦੀ ਸੂਚੀ ਬਣਾ ਕੇ ਮੁੱਖ ਦਫ਼ਤਰ ਨੂੰ ਭੇਜੀ ਜਾਵੇ ਤਾਂ ਜੋ ਇਨ੍ਹਾਂ ਅਧਿਆਪਕਾਂ ਨੂੰ ਲੋੜ ਮੁਤਾਬਕ ਸਕੂਲਾਂ 'ਚ ਜਾਂ ਇਨ੍ਹਾਂ ਅਧਿਆਪਕਾਂ ਦੀ ਇੱਛਾ ਮੁਤਾਬਕ ਸਕੂਲਾਂ 'ਚ ਪੜ੍ਹਾਉਣ ਦੀ ਮਨਜ਼ੂਰੀ ਦਿੱਤੀ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News