ਅੰਤਰਰਾਸ਼ਟਰੀ ਸਰਹੱਦ ''ਤੇ ਰੀਟ੍ਰੀਟ ਸੈਰਾਮਨੀ ਦਾ ਸਮਾਂ ਬਦਲਿਆ

Sunday, Sep 17, 2017 - 01:46 PM (IST)

ਅੰਤਰਰਾਸ਼ਟਰੀ ਸਰਹੱਦ ''ਤੇ ਰੀਟ੍ਰੀਟ ਸੈਰਾਮਨੀ ਦਾ ਸਮਾਂ ਬਦਲਿਆ


ਫਾਜ਼ਿਲਕਾ (ਲੀਲਾਧਰ, ਨਾਗਪਾਲ) - ਭਾਰਤ ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਰੀਟ੍ਰੀਟ ਸੈਰਾਮਨੀ ਦਾ ਸਮਾਂ ਬਦਲ ਗਿਆ ਹੈ। ਭਾਰਤ ਦੀ ਮਹਾਵੀਰ ਚੌਕੀ 'ਤੇ ਪਰੇਡ ਦਾ ਸਮਾਂ ਸ਼ਾਮ 5.30 ਵਜੇ ਦਾ ਹੋ ਗਿਆ ਹੈ। 
ਬੀ. ਐੱਸ. ਐੱਫ. ਦੇ ਅਧਿਕਾਰੀਆਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੌਸਮ 'ਚ ਆਈ ਤਬਦੀਲੀ ਨੂੰ ਦੇਖਦਿਆਂ ਪਰੇਡ ਦੇ ਸਮੇਂ 'ਚ ਤਬਦੀਲੀ ਕੀਤੀ ਜਾਂਦੀ ਰਹਿੰਦੀ ਹੈ। 16 ਸਤੰਬਰ ਤੋਂ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਰੀਟ੍ਰੀਟ ਸੈਰਾਮਨੀ ਭਾਰਤੀ ਸਰਹੱਦ 'ਤੇ ਭਾਰਤੀ ਸਮੇਂ ਮੁਤਾਬਿਕ ਸ਼ਾਮ 5.30 ਵਜੇ ਹੋਇਆ ਕਰੇਗੀ। ਜ਼ਿਕਰਯੋਗ ਹੈ ਕਿ ਭਾਰਤ ਦੀ ਮਹਾਵੀਰ ਚੌਕੀ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਦੀ ਜਾ ਰਹੀ ਹੈ। ਰੋਜ਼ਾਨਾ ਪਰੇਡ ਦੇਖਣ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ।


Related News