ਹੁਸੈਨੀਵਾਲਾ ਤੇ ਅਟਾਰੀ ਬਾਰਡਰ ''ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ, ਜਾਣੋ ਕਿੰਨੇ ਵਜੇ ਹੋਵੇਗੀ
Sunday, Nov 16, 2025 - 03:52 PM (IST)
ਫਿਰੋਜ਼ਪੁਰ/ਅੰਮ੍ਰਿਤਸਰ (ਕੁਮਾਰ) : ਫਿਰੋਜ਼ਪੁਰ ’ਚ ਭਾਰਤ-ਪਾਕਿਸਤਾਨ ਬਾਰਡਰ 'ਦੀ ਜੁਆਇੰਟ ਚੈੱਕ ਪੋਸਟ ਅਤੇ ਅਟਾਰੀ-ਵਾਹਗਾ ਸਰਹੱਦ 'ਤੇ ਸ਼ਾਮ ਦੇ ਸਮੇਂ ਹੋਣ ਵਾਲੀ ਰੀਟਰੀਟ ਸੈਰਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : 18, 19 ਅਤੇ 20 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ, ਪੰਜਾਬ ਯੂਨੀਵਰਸਿਟੀ ਨੇ ਲਿਆ ਅਹਿਮ ਫ਼ੈਸਲਾ
ਇਸ ਦੀ ਜਾਣਕਾਰੀ ਦਿੰਦੇ ਹੋਏ ਬੀ. ਐੱਸ. ਐੱਫ. ਪੰਜਾਬ ਫਰੰਟੀਅਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਰੀਟਰੀਟ ਸੈਰੇਮਨੀ ਸ਼ਾਮ 4.30 ਵਜੇ ਤੋਂ 5 ਵਜੇ ਤੱਕ ਹੋਇਆ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਠੰਡ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਮੌਸਮ ਬਦਲਣ ਕਾਰਨ ਰੀਟਰੀਟ ਸੈਰੇਮਨੀ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੋਸ਼ ਉਡਾਉਣ ਵਾਲਾ ਮਾਮਲਾ! ਝੌਂਪੜੀ 'ਚ ਰਹਿੰਦੇ ਮਜ਼ਦੂਰ ਨੂੰ 36 ਕਰੋੜ ਦਾ ਟੈਕਸ ਨੋਟਿਸ
ਇਸੇ ਤਰ੍ਹਾਂ ਅਟਾਰੀ-ਵਾਹਗਾ ਬਾਰਡਰ 'ਤੇ ਵੀ ਹੁਣ ਸ਼ਾਮ 4.30 ਵਜੇ ਤੋਂ 5 ਵਜੇ ਤੱਕ ਰੀਟਰੀਟ ਸੈਰੇਮਨੀ ਹੋਵੇਗੀ। ਵੱਧਦੀ ਠੰਡ ਨੂੰ ਲੈ ਕੇ ਬੀ. ਐੱਸ. ਐੱਫ. ਵਲੋਂ ਇਹ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
