ਭਾਰਤ-ਪਾਕਿ ਸਰਹੱਦ ’ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲਿਆ

Monday, Aug 18, 2025 - 11:00 AM (IST)

ਭਾਰਤ-ਪਾਕਿ ਸਰਹੱਦ ’ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲਿਆ

ਫਾਜ਼ਿਲਕਾ (ਜ. ਬ.)–ਭਾਰਤ-ਪਾਕਿਸਤਾਨ ਸਰਹੱਦ ਦੇ ਅੰਤਰਰਾਸ਼ਟਰੀ ਸਾਦਕੀ ਬਾਰਡਰ ’ਤੇ ਹਰ ਰੋਜ਼ ਸ਼ਾਮ ਨੂੰ ਦੋਨਾਂ ਦੇਸ਼ਾਂ ਵਿਚਕਾਰ ਹੋਣ ਵਾਲੀ ਰਿਟਰੀਟ ਸੈਰੇਮਨੀ (ਪਰੇਡ) ਹੁਣ ਸ਼ਾਮ 6:30 ਵਜੇ ਹੋਇਆ ਕਰੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੀ. ਐੱਸ. ਐੱਫ. ਦੇ ਕੋਆਰਡੀਨੇਟਰ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਮੌਸਮ ’ਚ ਤਬਦੀਲੀ ਕਾਰਨ ਸਮੇਂ ’ਚ ਬਦਲਾਅ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ

ਉਨ੍ਹਾਂ ਨੇ ਦਰਸ਼ਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਆਧਾਰ ਕਾਰਡ ਨਾਲ ਲੈ ਕੇ ਸ਼ਾਮ 5:30 ਵਜੇ ਤੱਕ ਸਾਦਕੀ ਬਾਰਡਰ ’ਤੇ ਪਹੁੰਚਣ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ’ਚ ਲੋਕ ਸਾਦਕੀ ਬਾਰਡਰ ’ਤੇ ਰੀਟਰੀਟ ਸੈਰੇਮਨੀ ਵੇਖਣ ਆਉਂਦੇ ਹਨ ਅਤੇ ਦੇਸ਼ ਭਗਤੀ ਦਾ ਜੋਸ਼ ਪ੍ਰਗਟਾਉਂਦੇ ਹਨ।

ਇਹ ਵੀ ਪੜ੍ਹੋ- ਹਰੀਕੇ ਹੈਡਰ 'ਤੇ ਲੋਕਾਂ ਨੇ ਸਾਂਭ ਲਿਆ ਮੋਰਚਾ, ਨਹੀਂ ਤਾਂ ਡੁੱਬ ਚੱਲੇ ਸੀ ਪਿੰਡਾਂ ਦੇ ਪਿੰਡ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News