ਭਾਰਤ-ਪਾਕਿਸਤਾਨ ਸਰਹੱਦ ’ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ
Tuesday, Aug 18, 2026 - 10:53 AM (IST)
ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਸੈਕਟਰ ’ਚ ਸਥਿਤ ਭਾਰਤ-ਪਾਕਿਸਤਾਨ ਸਰਹੱਦ ’ਤੇ ਅੰਤਰਰਾਸ਼ਟਰੀ ਸਾਦਕੀ ਸਰਹੱਦ ’ਤੇ ਰੋਜ਼ਾਨਾ ਭਾਰਤ-ਪਾਕਿਸਤਾਨ ਰੀਟਰੀਟ ਸੈਰੇਮਣੀ ਦਾ ਸਮਾਂ ਬਦਲ ਗਿਆ ਹੈ। ਹੁਣ ਸਰਹੱਦ 'ਤੇ ਰੀਟਰੀਟ ਸੈਰੇਮਨੀ ਸ਼ਾਮ 6 ਵਜੇ ਸ਼ੁਰੂ ਹੋਵੇਗੀ। ਜਾਣਕਾਰੀ ਦਿੰਦੇ ਹੋਏ ਬਾਰਡਰ ਏਰੀਆ ਵਿਕਾਸ ਫਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਬਦਲਦੇ ਮੌਸਮ ਕਾਰਨ ਰੀਟਰੀਟ ਦਾ ਸਮਾਂ ਬਦਲਿਆ ਗਿਆ ਹੈ। ਉਨ੍ਹਾਂ ਨੇ ਰੀਟਰੀਟ ਦਰਸ਼ਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਧਾਰ ਕਾਰਡਾਂ ਨਾਲ ਸ਼ਾਮ 5:30 ਵਜੇ ਤੱਕ ਸਰਹੱਦੀ ਗੇਟ ’ਤੇ ਪਹੁੰਚਣ।
