ਭਾਰਤ-ਪਾਕਿ ਸਰਹੱਦ 'ਤੇ ਰੀਟਰੀਟ ਸੈਰੇਮਨੀ ਵੇਖਣ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

Monday, Sep 16, 2024 - 09:56 AM (IST)

ਭਾਰਤ-ਪਾਕਿ ਸਰਹੱਦ 'ਤੇ ਰੀਟਰੀਟ ਸੈਰੇਮਨੀ ਵੇਖਣ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਫਾਜ਼ਿਲਕਾ (ਨਾਗਪਾਲ, ਲੀਲਾਧਰ)– ਫਾਜ਼ਿਲਕਾ ਸੈਕਟਰ ਦੇ ਭਾਰਤ-ਪਾਕਿਸਤਾਨ ਸਰਹੱਦ ਦੇ ਅੰਤਰਰਾਸ਼ਟਰੀ ਸਾਦਕੀ-ਸੁਲੇਮਾਨਕੀ ਬਾਰਡਰ ’ਤੇ ਦੋਹਾਂ ਦੇਸ਼ਾਂ ਵਿਚਾਲੇ ਹਰ ਰੋਜ਼ ਰੀਟਰੀਟ ਸਮਾਰੋਹ ਕਰਵਾਇਆ ਜਾਂਦਾ ਹੈ, ਜਿਸ ਨੂੰ ਦੇਖਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਹਜ਼ਾਰਾਂ ਲੋਕ ਇਥੇ ਪਹੁੰਚਦੇ ਹਨ। ਮੌਸਮ ’ਚ ਬਦਲਾਅ ਕਾਰਨ ਹੁਣ ਰੀਟਰੀਟ ਸੈਰੇਮਨੀ ਦਾ ਸਮਾਂ ਹੁਣ ਬਦਲ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ Good News: ਬੈਂਕ ਖ਼ਾਤਿਆਂ 'ਚ ਅੱਜ ਹੀ ਆਉਣਗੇ ਹਜ਼ਾਰ-ਹਜ਼ਾਰ ਰੁਪਏ

ਬੀ. ਐੱਸ. ਐੱਫ. ਸੂਤਰਾਂ ਤੋਂ ਜਾਣਕਾਰੀ ਦਿੰਦੇ ਹੋਏ ਬਾਰਡਰ ਏਰੀਆ ਵਿਕਾਸ ਫਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਰੀਟਰੀਟ ਦੇਖਣ ਵਾਲੇ ਆਪਣੇ ਆਧਾਰ ਕਾਰਡ ਨਾਲ ਸ਼ਾਮ 5 ਵਜੇ ਸਾਦਕੀ ਬਾਰਡਰ ਦੇ ਗੇਟ ’ਤੇ ਪਹੁੰਚ ਸਕਦੇ ਹਨ। ਇਸ ਰੀਟੀਰੀਟ ਸੈਰੇਮਨੀ ਦਾ ਸਮਾਂ ਹੁਣ 5:30 ਵਜੇ ਦਾ ਹੋ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News