ਭਾਰਤ-ਪਾਕਿਸਤਾਨ ਸਰਹੱਦ 'ਤੇ ਰੀਟਰੀਟ ਸੈਰੇਮਨੀ ਨਾਲ ਜੁੜੀ ਅਹਿਮ ਖ਼ਬਰ
Wednesday, Oct 16, 2024 - 10:27 AM (IST)
ਸੁਖਵਿੰਦਰ ਥਿੰਦ (ਫਾਜ਼ਿਲਕਾ): ਭਾਰਤ-ਪਾਕਿਸਤਾਨ ਸਰਹੱਦ 'ਤੇ ਦੋਹਾਂ ਦੇਸ਼ਾਂ ਵਿਚਾਲੇ ਰਿਟਰੀਟ ਸੈਰੇਮਨੀ ਜਿਸ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ 'ਚ ਦਰਸ਼ਕ ਆਉਂਦੇ ਹਨ। 16 ਅਕਤੂਬਰ ਤੋਂ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਹੁਣ ਸ਼ਾਮ 5 ਵਜੇ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਗੈਸ ਲੀਕ ਹੋਣ ਮਗਰੋਂ ਲੱਗੀ ਭਿਆਨਕ ਅੱਗ, ਬੱਚੀ ਸਣੇ ਕਈ ਲੋਕ ਝੁਲਸੇ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀ.ਐੱਸ.ਐੱਫ. ਦੇ ਕੋਆਰਡੀਨੇਟਰ ਅਤੇ ਬਾਰਡਰ ਏਰੀਆ ਵਿਕਾਸ ਫਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਮੌਸਮ ਵਿਚ ਤਬਦੀਲੀ ਕਾਰਨ ਸਮਾਂ ਬਦਲਦਾ ਹੈ। ਉਨ੍ਹਾਂ ਹਾਜ਼ਰੀਨ ਨੂੰ ਆਪਣੇ ਆਧਾਰ ਕਾਰਡ ਲੈ ਕੇ ਸ਼ਾਮ 4.30 ਵਜੇ ਫਾਜ਼ਿਲਕਾ ਦੇ ਸਾਦਕੀ ਬਾਰਡਰ 'ਤੇ ਪਹੁੰਚਣ ਲਈ ਕਿਹਾ। ਸਟੇਡੀਅਮ ਵਿਚ ਸਾਰਿਆਂ ਦੇ ਬੈਠਣ ਦਾ ਪ੍ਰਬੰਧ ਸੀਮਾ ਸੁਰੱਖਿਆ ਬਲ ਵੱਲੋਂ ਹੁੰਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8