''ਆਪ'' ਆਗੂ ਦੇ ਕਤਲਕਾਂਡ ''ਚ ਸਨਸਨੀਖੇਜ਼ ਖ਼ੁਲਾਸਾ

Tuesday, Sep 10, 2024 - 10:19 AM (IST)

''ਆਪ'' ਆਗੂ ਦੇ ਕਤਲਕਾਂਡ ''ਚ ਸਨਸਨੀਖੇਜ਼ ਖ਼ੁਲਾਸਾ

ਖੰਨਾ (ਬਿਪਨ): ਖੰਨਾ ਪੁਲਸ ਨੇ 'ਆਪ' ਆਗੂ ਤਰਲੋਚਨ ਸਿੰਘ ਦੇ ਕਤਲ ਕੇਸ ਦੀ ਗੁੱਥੀ ਸੁਲਝਾ ਲਈ ਹੈ। ਇਸ ਮਾਮਲੇ ਵਿਚ ਪਿੰਡ ਦੇ ਹੀ ਰਹਿਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਸਾਮਣੇ ਆਈ ਹੈ। ਇਹ ਵਿਅਕਤੀ ਆੜਤ ਦਾ ਕੰਮ ਕਰਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਹਾਦਸਾ! ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ

ਦੱਸਿਆ ਜਾ ਰਿਹਾ ਹੈ ਕਿ ਤਕਰੀਬਨ 5-6 ਸਾਲ ਪਹਿਲਾਂ ਇਸ ਵਿਅਕਤੀ ਦਾ ਤਰਲੋਚਨ ਸਿੰਘ ਨਾਲ ਝਗੜਾ ਹੋਇਆ ਸੀ। ਇਸ ਝਗੜੇ 'ਚ ਆੜ੍ਹਤੀ ਦੀ ਪੱਗ ਵੀ ਲਹਿ ਗਈ ਸੀ ਅਤੇ ਉਸ ਦੀ ਦਾੜ੍ਹੀ ਨੂੰ ਹੱਥ ਪਾਉਣ ਦੀ ਗੱਲ ਸਾਮਣੇ ਆਈ ਸੀ। ਇਸੇ ਰੰਜਿਸ਼ 'ਚ ਇਹ ਕਤਲ ਕੀਤਾ ਗਿਆ। ਇਸ ਮਾਮਲੇ ਵਿਚ ਆਈ.ਜੀ. ਧੰਨਪ੍ਰੀਤ ਕੌਰ ਕੁਝ ਦੇਰ ਵਿਚ ਹੀ ਪ੍ਰੈੱਸ ਕਾਨਫਰੰਸ ਕਰਕੇ ਖ਼ੁਲਾਸੇ ਕਰਨਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News