ਬਜ਼ੁਰਗ ਦੀ ਪੋਸਟਮਾਰਟਮ ਰਿਪੋਰਟ 'ਚ ਹੋਇਆ ਵੱਡਾ ਖ਼ੁਲਾਸਾ, ਪੁਲਸ ਵੱਲੋਂ ਮਾਮਲਾ ਦਰਜ

Thursday, Nov 14, 2024 - 03:34 PM (IST)

ਲੁਧਿਆਣਾ (ਅਨਿਲ): ਤਕਰੀਬਨ 7 ਦਿਨ ਪਹਿਲਾਂ ਦਾਣਾ ਮੰਡੀ ਵਿਚ ਇਕ 68 ਸਾਲਾ ਬਜ਼ੁਰਗ ਵਿਅਕਤੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹਾਲਤ ਵਿਚ ਮਿਲਣ ਮਗਰੋਂ ਇਲਾਜ ਲਈ ਸੀ.ਐੱਮ.ਸੀ. ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ

ਥਾਣਾ ਸਲੇਮ ਟਾਬਰੀ ਦੇ ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਪ੍ਰਦੀਪ ਕੁਮਾਰ ਵਾਸੀ ਸੰਤੋਸ਼ ਨਗਰ ਸ਼ਿਵਪੁਰੀ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪਿਤਾ ਨਰਿੰਦਰ ਕੁਮਾਰ (68 ਸਾਲ) ਬਿਜਲੀ ਦਾ ਕੰਮ ਕਰਦੇ ਸਨ। ਉਹ 6 ਨਵੰਬਰ ਨੂੰ ਘਰੋਂ ਕਿਸੇ ਦਾ ਕੰਮ ਕਰਨ ਲਈ ਨਿਕਲਿਆ ਸੀ, ਪਰ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਸ ਦੇ ਪਿਤਾ ਦਾਣਾ ਮੰਡੀ ਵਿਚ ਗੰਭੀਰ ਹਾਲਤ ਵਿਚ ਪਏ ਹੋਏ ਹਨ। ਇਸ ਮਗਰੋਂ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਸੀ.ਐੱਮ.ਸੀ. ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ,ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। 

ਇਹ ਖ਼ਬਰ ਵੀ ਪੜ੍ਹੋ - ਵਿਆਹ ਸਮਾਗਮਾਂ 'ਤੇ ਲੱਗੀ ਪਾਬੰਦੀ! ਅਕਤੂਬਰ ਤੋਂ ਦਸੰਬਰ ਤਕ ਰਹੇਗੀ ਰੋਕ

ਜਾਂਚ ਅਧਿਕਾਰੀ ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਨਰਿੰਦਰ ਕੁਮਾਰ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਤੇ ਪੋਸਟਮਾਰਟਮ ਰਿਪੋਰਟ ਵਿਚ ਮੌਤ ਦਾ ਕਾਰਨ ਕੁੱਟਮਾਰ ਦੱਸਿਆ ਗਿਆ। ਇਸ ਮਗਰੋਂ ਪੁਲਸ ਨੇ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫ਼ਿਲਹਾਲ ਇਸ ਮਾਮਲੇ ਵਿਚ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News