ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਂਡਿੰਗ ਕੇਸਾਂ ਦਾ ਨਿਪਟਾਰਾ ਕਰਨ ਦੇ ਹੁਕਮ ਜਾਰੀ

Wednesday, Jul 12, 2023 - 06:00 PM (IST)

ਮਾਨਸਾ (ਮਨਜੀਤ ਕੌਰ) : ਮਾਲ ਵਿਭਾਗ ਦੀ ਕਾਰਗੁਜ਼ਾਰੀ ਅਤੇ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰਿਸੀਪਾਲ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਸਬੰਧਤ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਨਿਸ਼ਾਨਦੇਹੀ, ਇੰਤਕਾਲ ਕੇਸਾਂ, ਰਿਕਵਰੀ ਕੇਸਾਂ ਆਦਿ ਦੇ ਲੰਬਿਤ ਮਾਮਲਿਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਅੰਦਰ ਆਮ ਲੋਕਾਂ ਦੇ ਹੋਣ ਵਾਲੇ ਕੰਮਾਂ ਦੀ ਸਮੇਂ ਸਮੇਂ ’ਤੇ ਸਮੀਖਿਆ ਕੀਤੀ ਜਾਂਦੀ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਅੰਦਰ ਕੰਮ ਵੇਲੇ ਕਿਸੇ ਵੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਬਕਾਇਆ ਕੋਰਟ ਕੇਸਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ਤਾ ਨਾਲ ਨਿਪਟਾਉਣ ਦੀ ਹਦਾਇਤ ਕੀਤੀ, ਤਾਂ ਜੋ ਰੈਵੇਨਿਊ ਕੇਸਾਂ ਦੇ ਨਿਪਟਾਰੇ ਲਈ ਬੇਲੋੜੀ ਦੇਰੀ ਨਾ ਹੋਵੇ। ਇਸ ਮੌਕੇ ਐੱਸ. ਡੀ. ਐੱਮ. ਮਾਨਸਾ ਤੇ ਬੁਢਲਾਡਾ ਪ੍ਰਮੋਦ ਸਿੰਗਲਾ, ਐੱਸ.ਡੀ.ਐਮ. ਸਰਦੂਲਗੜ੍ਹ ਅਮਰਿੰਦਰ ਸਿੰਘ ਮੱਲ੍ਹੀ, ਸਹਾਇਕ ਕਮਿਸ਼ਨਰ (ਜ) ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਮਾਲ ਅਫ਼ਸਰ ਸੁਖਰਾਜ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।


Gurminder Singh

Content Editor

Related News