ਦਿ ਰੈਵੀਨਿਊ ਪਟਵਾਰ ਯੂਨੀਅਨ ਵੱਲੋਂ ਤਹਿਸੀਲਦਾਰ ਨੂੰ ਮੰਗ-ਪੱਤਰ
Friday, Nov 24, 2017 - 11:35 AM (IST)

ਤਰਨਤਾਰਨ (ਆਹਲੂਵਾਲੀਆ) - ਦਿ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਤਰਨਤਾਰਨ ਵੱਲੋਂ ਤਹਿਸੀਲ ਪ੍ਰਧਾਨ ਸੁਰਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਖਜ਼ਾਨਚੀ ਪੂਰਨ ਸਿੰਘ ਤੇ ਜਨਰਲ ਸਕੱਤਰ ਦਿਲਬਾਗ ਸਿੰਘ ਨੇ ਦੱਸਿਆ ਕਿ ਮੀਟਿੰਗ 'ਚ 13 ਸਤੰਬਰ ਨੂੰ ਪਿੰਡ ਗਿੱਲ-2 ਪਟਵਾਰਖਾਨੇ 'ਚ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਸਦੇ ਸਾਥੀਆਂ ਵੱਲੋਂ ਕੀਤੀ ਗਈ ਹੁੱਲੜਬਾਜ਼ੀ ਦੀ ਸਖਤ ਸਬਦਾਂ 'ਚ ਨਿਖੇਧੀ ਕੀਤੀ ਗਈ ਅਤੇ ਹੁਣ ਤੱਕ ਪੁਲਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਦੇ ਵਿਰੋਧ 'ਚ ਰੋਸ ਜ਼ਾਹਿਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ 26 ਨਵੰਬਰ ਤੱਕ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸੂਬਾ ਬਾਡੀ ਦੇ ਨਿਰਦੇਸ਼ਾਂ ਮੁਤਾਬਕ ਤਹਿਸੀਲ ਤਰਨਤਾਰਨ ਦੇ ਸਮੂਹ ਪਟਵਾਰੀ ਵਾਧੂ ਸਰਕਲਾਂ ਦਾ ਕੰਮ 27 ਨਵੰਬਰ ਤੋਂ ਛੱਡ ਦੇਣਗੇ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਸਬੰਧੀ ਮੰਗ-ਪੱਤਰ ਤਹਿਸੀਲਦਾਰ ਤਰਨਤਾਰਨ ਅਸ਼ੋਕ ਕੁਮਾਰ ਸ਼ਰਮਾ ਨੂੰ ਦਿੱਤਾ ਗਿਆ। ਆਗੂਆਂ ਨੇ ਦੱਸਿਆ ਕਿ ਇਸ ਸਬੰਧੀ ਪਟਿਆਲਾ ਕਮਿਸ਼ਨਰ ਦੇ ਪੰਜ ਜ਼ਿਲਿਆਂ ਵੱਲੋਂ 9 ਨਵੰਬਰ ਤੋਂ ਪਹਿਲਾਂ ਹੀ ਵਾਧੂ ਸਰਕਲਾਂ ਦਾ ਕੰਮ ਬੰਦ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਵਾਰੀ ਦਿਲਬਾਗ ਸਿੰਘ ਢੋਟੀ, ਰਮਨਦੀਪ ਸਿੰਘ, ਨਰਿੰਦਰਪਾਲ ਸਿੰਘ, ਜਸਬੀਰ ਸਿੰਘ, ਅਵਤਾਰ ਸਿੰਘ, ਬਲਜਿੰਦਰ ਸਿੰਘ, ਇੰਦਰਪ੍ਰੀਤ ਸਿੰਘ ਆਦਿ ਹਾਜ਼ਰ ਸਨ। ਇਸ ਸਬੰਧੀ ਜਦੋਂ ਸਿਮਰਜੀਤ ਸਿੰਘ ਬੈਂਸ ਨਾਲ ਮੋਬਾਇਲ 'ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਈਮਾਨਦਾਰ ਲੋਕਾਂ ਦੇ ਨਾਲ ਹਮੇਸ਼ਾ ਰਹਿਣਗੇ ਅਤੇ ਬੇਵੱਸ ਪ੍ਰਸ਼ਾਸਨ ਵਿਰੁੱਧ ਆਪਣਾ ਸੰਘਰਸ਼ ਜਾਰੀ ਰੱਖਣਗੇ।