ਅਹਿਮ ਖ਼ਬਰ : ਮਾਲ ਪਟਵਾਰੀ ਅਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਲਈ ਪ੍ਰੀਖਿਆ 2 ਮਈ ਨੂੰ

Friday, Feb 26, 2021 - 10:07 PM (IST)

ਅਹਿਮ ਖ਼ਬਰ : ਮਾਲ ਪਟਵਾਰੀ ਅਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਲਈ ਪ੍ਰੀਖਿਆ 2 ਮਈ ਨੂੰ

ਚੰਡੀਗੜ੍ਹ : ਮਾਲ ਪਟਵਾਰੀ, (ਨਹਿਰੀ ਪਟਵਾਰੀ) ਅਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਲਈ ਉਮੀਦਵਾਰਾਂ ਤੋਂ ਆਨਲਾਈਲ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਹੁਣ ਬੋਰਡ ਵਲੋਂ ਇਨ੍ਹਾਂ ਅਸਾਮੀਆਂ ਲਈ 02 ਮਈ 2021 ਦਿਨ ਐਤਵਾਰ ਨੂੰ ਲਿਖਤੀ ਪ੍ਰੀਖਿਆ ਲਈ ਜਾਵੇਗੀ। ਉਕਤ ਜਾਣਕਾਰੀ ਅੱਜ ਇਥੇ ਐੱਸ.ਐੱਸ. ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ। ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਲਗਭਗ 2,34,000 ਉਮੀਦਵਾਰਾਂ ਵਲੋਂ ਅਪਲਾਈ ਕੀਤਾ ਗਿਆ ਹੈ। ਇਹ ਭਰਤੀ ਦੀ ਪ੍ਰੀਕਿ੍ਰਆ ਦੋ ਪੜਾਵਾਂ ਵਿਚ ਮੁਕੰਮਲ ਹੋਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਪ੍ਰੀਖਿਆ ਵਿਚੋਂ ਕੈਟਾਗਰੀਵਾਈਜ਼ ਅਸਾਮੀਆਂ ਦੀ ਗਿਣਤੀ ਦੇ ਉਪਰਲੀ ਮੈਰਿਟ ਵਿਚ ਆਉਣ ਵਾਲੇ 10 ਗੁਣਾ ਉਮੀਦਵਾਰਾਂ ਦੀ ਦੂਸਰੇ ਪੜਾਅ ਦੀ ਪ੍ਰੀਖਿਆ ਲਈ ਜਾਵੇਗੀ।

ਇਹ ਵੀ ਪੜ੍ਹੋ : ਬਜਟ ਸੈਸ਼ਨ ਤੋਂ ਪਹਿਲਾਂ ਕੈਪਟਨ ਦੇ ਇਸ ਮੰਤਰੀ ਨੂੰ ਹੋਇਆ ਕੋਰੋਨਾ, ਰਿਪੋਰਟ ਆਈ ਪਾਜ਼ੇਟਿਵ

ਬਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖ, ਪਾਰਦਰਸ਼ਤਾ ਅਤੇ ਘਰ-ਘਰ ਰੋਜ਼ਗਾਰ ਦੀ ਨੀਤੀ 'ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ 'ਤੇ ਹੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ 'ਚ ਇਕ ਹੋਰ ਵੱਡਾ ਧਮਾਕਾ, ਵਿਧਾਇਕ ਪਰਗਟ ਸਿੰਘ ਨੇ ਕੈਪਟਨ ਸਰਕਾਰ 'ਤੇ ਚੁੱਕੇ ਸਵਾਲ

ਉਨ੍ਹਾਂ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਵਿਚ ਸਫਲ ਹੋਣ ਲਈ ਸਖ਼ਤ ਮਿਹਨਤ ਕਰਨ ਦਾ ਸੁਝਾਅ ਦਿੰਦੇ ਹੋਏ ਉਨ੍ਹਾਂ ਦੀ ਸਫਲਤਾ ਦੀ ਕਾਮਨਾ ਕੀਤੀ ਹੈ। ਲਿਖਤੀ ਪ੍ਰੀਖਿਆ ਦਾ ਸਮਾਂ, ਪ੍ਰੀਖਿਆ ਕੇਂਦਰ, ਲਿਖਤੀ ਪ੍ਰੀਖਿਆ ਵਿਚ ਹਾਜ਼ਰ ਹੋਣ ਲਈ ਲੋੜੀਂਦਾ ਐਡਮਿਟ ਕਾਰਡ/ਰੋਲ ਨੰਬਰ, ਪ੍ਰੀਖਿਆ ਦੇ ਨਿਯਮ/ਸ਼ਰਤਾਂ/ਹਦਾਇਤਾਂ ਅਤੇ ਹੋਰ ਜਾਣਕਾਰੀ ਬਾਅਦ ਵਿਚ ਸਿਰਫ਼ ਬੋਰਡ ਦੀ ਵੈੱਬਸਾਈਟ ’ਤੇ ਉਪਲੱਬਧ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦੇ 'ਲੰਚ' 'ਚੋਂ ਨਵਜੋਤ ਸਿੱਧੂ ਦੀ ਗੈਰ-ਹਾਜ਼ਰੀ ਨੇ ਛੇੜੀ ਨਵੀਂ ਚਰਚਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News