ਮਾਲ ਪਟਵਾਰੀ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਦੀ ਫੂਕਣਗੇ ਅਰਥੀ : ਜਲਾਲਉਸਮਾਂ
Sunday, May 16, 2021 - 10:01 PM (IST)
ਬਾਬਾ ਬਕਾਲਾ ਸਾਹਿਬ (ਰਾਕੇਸ਼,ਅਠੌਲਾ)- ਪੰਜਾਬ ਭਰ ਦੇ ਮਾਲ ਪਟਵਾਰੀ ਅਤੇ ਕਾਨੂੰਨਗੋਜ਼ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਕਲਮਛੋੜ ਹੜਤਾਲ ਦੌਰਾਨ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਵੀ ਮੰਗ ਨਾ ਮੰਨੇ ਜਾਣ ਦੇ ਵਿਰੋਧ ’ਚ ਹੁਣ ਸਮੂਹ ਮਾਲ ਪਟਵਾਰੀ ਅਤੇ ਕਾਨੂੰਨਗੋਜ਼ 28 ਮਈ ਨੂੰ ਪੰਜਾਬ ’ਚ ਤਹਿਸੀਲ ਪੱਧਰ ’ਤੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਪੰਜਾਬ ਦੀ ਅਰਥੀ ਫੂਕਣਗੇ ਅਤੇ ਰੋਸ ਪ੍ਰਦਰਸ਼ਨ ਕਰਨਗੇ।
ਇਹ ਜਾਣਕਾਰੀ ਦਿੰਦਿਆਂ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਰਛਪਾਲ ਸਿੰਘ ਜਲਾਲਉਸਮਾਂ ਨੇ ਦੱਸਿਆ ਕਿ ਉਸ ਦਿਨ ਦਫਤਰੀ ਕੰਮਕਾਜ ਵੀ ਠੱਪ ਰੱਖਿਆ ਜਾਵੇਗਾ। ਉਨ੍ਹਾਂ ਚਿਤਾਵਨੀ ਦਿਤੀ ਕਿ ਜੇਕਰ ਸਰਕਾਰ ਨੇ ਅਜੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਹੋਰ ਸੰਘਰਸ਼ ਨੂੰ ਹੋਰ ਸਖਤ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।