ਡਾ. ਅਭਿਲਕਸ਼ ਲੀਖੀ ਦੀ ਪ੍ਰਧਾਨਗੀ 'ਚ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਦੀ ਸਮੀਖਿਆ ਮੀਟਿੰਗ ਚੰਡੀਗੜ੍ਹ ’ਚ ਭਲਕੇ
Sunday, Oct 02, 2022 - 05:55 PM (IST)
ਚੰਡੀਗੜ੍ਹ— ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਦੀ ਸਮੀਖਿਆ ਮੀਟਿੰਗ ਚੰਡੀਗੜ੍ਹ ’ਚ ਸੋਮਵਾਰ ਨੂੰ ਕੀਤੀ ਜਾ ਰਹੀ ਰਹੀ ਹੈ। ਇਸ ’ਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਐੱਨ. ਸੀ. ਟੀ. (ਰਾਸ਼ਟਰੀ ਰਾਜਧਾਨੀ ਖੇਤਰ) ਵੱਲੋਂ ਹਿੱਸਾ ਲਿਆ ਜਾਵੇਗਾ। ਡਾ. ਅਭਿਸ਼ੇਕ ਲੀਖੀ ਵਧੀਕ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਸੂਚਨਾ, ਸਿੱਖਿਆ ਅਤੇ ਸੰਚਾਰ ਦੀ ਸਮੀਖਿਆ ਕਰਨ ਲਈ ਸੈਕਟਰ-32 ਚੰਡੀਗੜ੍ਹ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਭਾਰਤੀ ਖੇਤੀ ਖੋਜ ਪ੍ਰੀਸ਼ਦ (ਆਈ. ਸੀ. ਏ. ਆਰ) ਵੱਲੋਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਰਾਜਾਂ ’ਚ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਲਈ ਖੇਤੀਬਾੜੀ ਤਕਨਾਲੋਜੀ ਐਪਲੀਕੇਸ਼ਨ ਰਿਸਰਚ ਇੰਸਟੀਚਿਊਟ ਦੇ ਨੁਮਾਇੰਦੇ ਭਲਕੇ ਹਿੱਸਾ ਲੈਣਗੇ।
ਇਹ ਵੀ ਪੜ੍ਹੋ: ਖੇਤੀਬਾੜੀ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਪੰਚਾਇਤੀ ਜ਼ਮੀਨਾਂ ਤੋਂ ਇਕ ਸਾਲ ਦੇ ਅੰਦਰ ਛੁਡਾਏ ਜਾਣਗੇ ਕਬਜ਼ੇ
ਇਸ ਤੋਂ ਪਹਿਲਾਂ ਡਾ. ਅਭਿਲਕਸ਼ ਲੀਖੀ ਖਰੜ ਤਹਿਸੀਲ, ਜ਼ਿਲ੍ਹਾ ਐੱਸ. ਏ. ਐੱਸ. ਨਗਰ ਪੰਜਾਬ ਦੇ ਪਿੰਡ ਹਰਲਾਲਪੁਰ ਵਿਖੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ’ਤੇ ਖੇਤ ਪ੍ਰਦਰਸ਼ਨ ’ਚ ਸ਼ਾਮਲ ਹੋਣਗੇ ਅਤੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਥੇ ਦੱਸਣਯੋਗ ਹੈ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਦੇ ਉਦੇਸ਼ਾਂ ’ਚ ਵਾਤਾਵਰਣ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਪੌਸ਼ਟਿਕ ਤੱਤਾਂ ਅਤੇ ਮਿੱਟੀ ਦੇ ਸੂਖਮ ਜੀਵਾਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣਾ ਹੈ।
ਇਸ ਦੇ ਇਲਾਵਾ ਉਦੇਸ਼ਾਂ ’ਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਮਿੱਟੀ ’ਚ ਸ਼ਾਮਲ ਕਰਕੇ ਜਾਂ ਉਚਿਤ ਮਸ਼ੀਨੀਕਰਨ ਦੀ ਇਨਪੁਟਸ ਦੀ ਵਰਤੋਂ ਦੁਆਰਾ ਹੋਰ ਉਪਯੋਗਤਾ ਲਈ ਸੰਗ੍ਰਹਿਣ ਵੱਲੋਂ ਉਤਸ਼ਾਹਤ ਕਰਨਾ, ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਕਸਟਮ ਹਾਇਇੰਰਗ ਲਈ ਫਾਰਮ ਮਸ਼ੀਨਰੀ ਬੈਂਕਾਂ ਨੂੰ ਉਤਸ਼ਾਹਤ ਕਰਨਾ, ਫ਼ਸਲਾਂ ਗਦੀ ਰਹਿੰਦ-ਖੂੰਹਦ ਦੀ ਪ੍ਰਭਾਵਸ਼ਾਲੀ ਵਰਤੋਂ ਲਈ ਵੱਖ-ਵੱਖ ਜਾਣਕਾਰੀ ਸਿੱਖਿਆ ਅਤੇ ਸੰਚਾਰ ਰਣਨੀਤੀਆਂ ਰਾਹੀਂ ਹਿੱਸੇਦਾਰਾਂ ਵਿਚ ਜਾਗਰੂਕਤਾ ਪੈਦਾ ਕਰਨਾ ਸ਼ਾਮਲ ਹਨ।
ਇਹ ਵੀ ਪੜ੍ਹੋ: ਮਾਨਸਾ ਪੁਲਸ ਦੀ ਕਸਟਡੀ ’ਚੋਂ ਗੈਂਗਸਟਰ ਦੀਪਕ ਦੇ ਫਰਾਰ ਹੋਣ ’ਤੇ ਪਰਗਟ ਸਿੰਘ ਨੇ ‘ਆਪ’ ’ਤੇ ਚੁੱਕੇ ਸਵਾਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ