ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੀਡੀਆ ਪ੍ਰਬੰਧਨ ਦੀ ਸਮੀਖਿਆ
Wednesday, Oct 13, 2021 - 11:17 AM (IST)
ਚੰਡੀਗੜ੍ਹ (ਸ਼ਰਮਾ) : ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਸ਼ੈਫਾਲੀ ਸਰਨ ਵਲੋਂ ਪੰਜਾਬ, ਗੋਆ, ਮਣੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ’ਚ ਵਿਧਾਨ ਸਭਾ ਦੀਆਂ ਆਗਾਮੀ ਆਮ ਚੋਣਾਂ ਲਈ ਮੀਡੀਆ ਨਾਲ ਸਬੰਧਤ ਮਾਮਲਿਆਂ ਬਾਰੇ ਆਨਲਾਈਨ ਸਮੀਖਿਆ ਮੀਟਿੰਗ ਕੀਤੀ ਗਈ। ਡਾਇਰੈਕਟਰ ਜਨਰਲ, ਈ. ਸੀ. ਆਈ. ਨੇ ਸੂਬਾ/ਜ਼ਿਲ੍ਹਾ ਪੱਧਰ ’ਤੇ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐੱਮ. ਸੀ. ਐੱਮ. ਸੀ.) ਦੀ ਸਰੰਚਨਾ, ਸਥਾਈ ਮੀਡੀਆ ਸੈੱਲ ਦੀ ਸਥਾਪਨਾ, ਪੇਡ ਨਿਊਜ਼ ਦੀ ਨਿਗਰਾਨੀ, ਚੋਣ ਪ੍ਰਬੰਧਨ ਅਤੇ ਸੋਸ਼ਲ ਮੀਡੀਆ ਸੈੱਲ ਦੀ ਨਿਗਰਾਨੀ ਲਈ ਸੀ. ਈ. ਓ./ਡੀ. ਈ. ਓ. ਪੱਧਰ ’ਤੇ ਮੀਡੀਆ ਮਾਨੀਟਰਿੰਗ ਕੰਟਰੋਲ ਰੂਮ ਦੀ ਸਥਾਪਨਾ ਬਾਰੇ ਸਮੀਖਿਆ ਕੀਤੀ।
ਇਹ ਵੀ ਪੜ੍ਹੋ : ਬਿਜਲੀ ਸੰਕਟ ਲਈ ਚੰਨੀ ਅਤੇ ਮੋਦੀ ਸਰਕਾਰਾਂ ਬਰਾਬਰ ਜ਼ਿੰਮੇਵਾਰ : ਅਰੋੜਾ
ਕਮਿਸ਼ਨ ਨੇ ਆਮ ਚੋਣਾਂ ਵਾਲੇ ਸੂਬਿਆਂ ਦੇ ਸਾਰੇ ਸੀ. ਈ. ਓਜ਼ ਨੂੰ ਨਿਯਮਿਤ ਤੌਰ ’ਤੇ ਸਵੀਪ ਗਤੀਵਿਧੀਆਂ ਨੂੰ ਅਪਡੇਟ ਕਰਨ ਅਤੇ ਨਿਰਧਾਰਿਤ ਫਾਰਮੈਟ ’ਚ ਮੀਡੀਆ ਕਵਰੇਜ ਭੇਜਣ ਦੇ ਨਿਰਦੇਸ਼ ਦਿੱਤੇ। ਵਧੀਕ ਸੀ. ਈ. ਓ., ਪੰਜਾਬ, ਮਾਧਵੀ ਕਟਾਰੀਆ, ਆਈ. ਏ. ਐੱਸ. ਨੇ ਸਵੀਪ ਅਤੇ ਮੀਡੀਆ ਟੀਮ ਦੇ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਲਈ ਸ਼ੁਰੂ ਕੀਤੀਆਂ ਗਈਆਂ ਸਵੀਪ ਗਤੀਵਿਧੀਆਂ ਅਤੇ ਮੀਡੀਆ ਮਾਮਲਿਆਂ ਸਬੰਧੀ ਤਿਆਰੀਆਂ ਬਾਰੇ ਕਮਿਸ਼ਨ ਨੂੰ ਜਾਣੂ ਕਰਵਾਇਆ।
ਇਹ ਵੀ ਪੜ੍ਹੋ : ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ ਮੁੜ ਅਕਾਲੀ ਦਲ 'ਚ ਸ਼ਾਮਲ ਹੋਏ, ਸੁਖਬੀਰ ਬਾਦਲ ਨੇ ਕੀਤਾ ਸੁਆਗਤ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ