ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਸਮੀਖਿਆ, ਕੀਤੀ ਅਪੀਲ

Wednesday, May 15, 2024 - 05:30 PM (IST)

ਜਲੰਧਰ (ਬਿਊਰੋ) : ਜ਼ਿਲ੍ਹੇ ’ਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀਆਂ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਫੀਲਡ ’ਚ ਡਟਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਤਾਂ ਜੋ ਇਸ ਮਾੜੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਐੱਸ.ਐੱਸ.ਪੀ. ਜਲੰਧਰ (ਦਿਹਾਤੀ) ਅੰਕੁਰ ਗੁਪਤਾ, ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਫੀਲਡ ’ਚ ਨਿਗਰਾਨੀ ਲਈ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹੋਰ ਸਰਗਰਮ ਕਰਨ ਲਈ ਕਿਹਾ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਧੇਰੇ ਚੌਕਸੀ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਿਥੇ ਕਿਤੇ ਵੀ ਖੇਤ ’ਚ ਅੱਗ ਲੱਗਣ ਦੀ ਘਟਨਾ ਸਬੰਧੀ ਸੂਚਨਾ ਸੈਟੇਲਾਈਟ ਰਾਹੀਂ ਪ੍ਰਾਪਤ ਹੁੰਦੀ ਹੈ, ਉਸ ਦੀ ਪੜਤਾਲ ਕਰਕੇ ਤੁਰੰਤ ਰਿਪੋਰਟ ਦਿੱਤੀ ਜਾਵੇ ਤਾਂ ਜੋ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ :  ਭਾਜਪਾ ਨੂੰ ਭੁਲੇਖਾ ਸੀ ਕਿ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਨਾਲ ਪਾਰਟੀ ਖ਼ਤਮ ਹੋ ਜਾਵੇਗੀ : ਭਗਵੰਤ ਮਾਨ

ਡਾ. ਹਿਮਾਂਸ਼ੂ ਅਗਰਵਾਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਕਣਕ ਦੇ ਨਾੜ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਇਸ ਨੂੰ ਮਿੱਟੀ ’ਚ ਮਿਲਾਉਣ ਦੇ ਫਾਇਦਿਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਖੇਤ ’ਚ ਅੱਗ ਲਾਉਣ ਤੋਂ ਗੁਰੇਜ਼ ਕਰਨ। 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਫ਼ਸਲ ਦੀ ਰਹਿੰਦ-ਖੂਹੰਦ ਸਾੜਨ ਦੇ ਮਾਮਲੇ ’ਚ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਾੜ ਨੂੰ ਅੱਗ ਲਾਉਣ ਦੀ ਸੂਰਤ ’ਚ 15000 ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਵਿਭਾਗੀ ਕਾਰਵਾਈ ਤੋਂ ਬਚਣ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਕਣਕ ਦੇ ਨਾੜ/ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਧਿਕਾਰੀ ਡਾ. ਜਸਵੰਤ ਰਾਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਸੰਦੀਪ ਕੁਮਾਰ, ਖੇਤੀਬਾੜ ਵਿਭਾਗ ਤੋਂ ਇੰਜ. ਨਵਦੀਪ ਸਿੰਘ ਆਦਿ ਵੀ ਮੌਜੂਦ ਸਨ।  

ਇਹ ਖ਼ਬਰ ਵੀ ਪੜ੍ਹੋ : ਲੋਕ ਸਭਾ ਚੋਣਾਂ : 2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਿਮ ਸੂਚੀ ਜਾਰੀ 

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News