ਪੰਜਾਬ ''ਚ ਬੱਚਿਆਂ ਲਈ ਕੋਵਿਡ ਪ੍ਰਬੰਧਨ ਲਈ ਸੋਧੇ ਦਿਸ਼ਾ-ਨਿਰਦੇਸ਼ ਜਲਦੀ ਹੋਣਗੇ ਜਾਰੀ

Tuesday, Aug 03, 2021 - 02:00 AM (IST)

ਪੰਜਾਬ ''ਚ ਬੱਚਿਆਂ ਲਈ ਕੋਵਿਡ ਪ੍ਰਬੰਧਨ ਲਈ ਸੋਧੇ ਦਿਸ਼ਾ-ਨਿਰਦੇਸ਼ ਜਲਦੀ ਹੋਣਗੇ ਜਾਰੀ

ਚੰਡੀਗੜ੍ਹ(ਅਸ਼ਵਨੀ)- ਪੰਜਾਬ ਵਿਚ ਬੱਚਿਆਂ ਲਈ ਕੋਵਿਡ ਪ੍ਰਬੰਧਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਜਲਦੀ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਇਹ ਜਾਣਕਾਰੀ ਸੋਮਵਾਰ ਨੂੰ ਪੰਜਾਬ ਦੇ ਕੋਵਿਡ ਮਾਹਿਰਾਂ ਦੀ ਟੀਮ ਨੇ ਦਿੱਤੀ। ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨੂੰ ਠੱਲ੍ਹਣ ਅਤੇ ਇਸ ਸਬੰਧੀ ਲੋੜੀਂਦੀ ਤਿਆਰੀ ਕਰਨ ਦੇ ਮੱਦੇਨਜ਼ਰ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਸੂਬੇ ਵਿਚ ਡਾਕਟਰੀ ਸੇਧ, ਮਜਬੂਤ ਕੋਵਿਡ ਪ੍ਰਬੰਧਨ ਅਤੇ ਮਰੀਜ਼ਾਂ ਦੇ ਢੁਕਵੇਂ ਇਲਾਜ ਲਈ ਸੋਧੇ ਹੋਏ ਦਿਸ਼ਾ-ਨਿਰਦੇਸ਼ (ਗਾਈਡਲਾਈਨਜ਼) ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ- BSF ਵੱਲੋਂ ਕੌਮਾਂਤਰੀ ਸਰਹੱਦ ਤੋਂ ਹੈਰੋਇਨ ਬਰਾਮਦ
220 ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਵਾਲੇ ਆਨਲਾਈਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਵਿਅਕਤੀਆਂ ਨੂੰ ਛੇਤੀ ਤੋਂ ਛੇਤੀ ਟੀਕਾ ਲਗਵਾਉਣ ਅਤੇ ਵਾਇਰਸ ਵਿਰੁੱਧ ਲੜਾਈ ਜਿੱਤਣ ਲਈ ਹਮੇਸ਼ਾ ਕੋਵਿਡ ਸਬੰਧੀ ਢੁਕਵੇਂ ਵਿਵਹਾਰ ਦੀ ਪਾਲਣਾ ਕਰਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ- ਨਵਜੋਤ ਸਿੱਧੂ ਨੂੰ ਸਮਰਥਨ ਦੇਣ ਵਾਲੇ ਦਿੱਗਜ ਨੇਤਾ ਅਵਤਾਰ ਹੈਨਰੀ ਨੇ ਕੈਪਟਨ ਨਾਲ ਕੀਤੀ ਮੁਲਾਕਾਤ

ਮਾਹਿਰਾਂ ਦੀ ਟੀਮ ਵਿਚ ਪੀ. ਜੀ. ਆਈ. ਐੱਮ. ਈ. ਆਰ. ਦੇ ਪ੍ਰੋਫੈਸਰ ਅਤੇ ਐਨਸਥੀਸੀਆ ਵਿਭਾਗ ਦੇ ਮੁਖੀ ਡਾ. ਜੀ. ਡੀ. ਪੁਰੀ, ਡਾ. ਵਿਕਾਸ ਸੂਰੀ, ਪੀ. ਜੀ. ਆਈ. ਐੱਮ. ਈ. ਆਰ. ਦੇ ਡਾ. ਆਸ਼ੀਸ਼ ਕੱਕੜ, ਦਇਆਨੰਦ ਮੈਡੀਕਲ ਕਾਲਜ ਲੁਧਿਆਣਾ ਦੇ ਕਾਰਡੀਓਲੋਜੀ ਪ੍ਰੋਫੈਸਰ ਡਾ. ਬਿਸ਼ਵ ਮੋਹਨ, ਅਮਰੀਕਾ ਤੋਂ ਡਾ. ਅਨੂਪ ਸਿੰਘ ਅਤੇ ਡਾ. ਸੰਦੀਪ ਕਟਾਰੀਆ, ਯੂ.ਕੇ ਤੋਂ ਡਾ. ਅਜੀਤ ਕਤਿਆਲ ਅਤੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾ. ਵਿਸ਼ਾਲ ਚੋਪੜਾ ਸ਼ਾਮਲ ਸਨ, ਜਿਨ੍ਹਾਂ ਨੇ ਸਿਹਤ ਤੇ ਡਾਕਟਰੀ ਸਿੱਖਿਆ ਸਲਾਹਕਾਰ ਡਾ. ਕੇ.ਕੇ. ਤਲਵਾੜ ਅਤੇ ਸਿਹਤ ਤੇ ਡਾਕਟਰੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਆਲੋਕ ਸ਼ੇਖਰ ਦੀ ਅਗਵਾਈ ਵਿੱਚ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨਾਲ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਗਾਈਡਲਾਈਨਜ਼ ਵਿਚ ਸੋਧ ਕੀਤੀ ਹੈ।


author

Bharat Thapa

Content Editor

Related News