ਵੋਟਰ ਸੂਚੀ ਦਾ ਸੋਧਿਆ ਹੋਇਆ ਸ਼ੈਡਿਊਲ ਜਾਰੀ, ਡਿਪਟੀ ਕਮਿਸ਼ਨਰ ਵਲੋਂ ਇਹ ਨਿਰਦੇਸ਼ ਜਾਰੀ

Friday, Dec 29, 2023 - 04:30 PM (IST)

ਵੋਟਰ ਸੂਚੀ ਦਾ ਸੋਧਿਆ ਹੋਇਆ ਸ਼ੈਡਿਊਲ ਜਾਰੀ, ਡਿਪਟੀ ਕਮਿਸ਼ਨਰ ਵਲੋਂ ਇਹ ਨਿਰਦੇਸ਼ ਜਾਰੀ

ਜਲੰਧਰ (ਬਿਊਰੋ) : ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਸੋਧਿਆ ਹੋਇਆ ਸ਼ੈਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸੋਧੇ ਹੋਏ ਸ਼ੈਡਿਊਲ ਅਨੁਸਾਰ ਪ੍ਰਾਪਤ ਦਾਅਵਿਆਂ/ਇਤਰਾਜ਼ਾਂ ਦਾ ਨਿਪਟਾਰਾ 12 ਜਨਵਰੀ 2024 ਤੱਕ ਕੀਤਾ ਜਾਵੇਗਾ। ਇਸ ਉਪਰੰਤ 22 ਜਨਵਰੀ 2024 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਸੰਘਣੀ ਧੁੰਦ ਤੇ ਕੜਾਕੇ ਦੀ ਸਰਦੀ ਕਾਰਨ ਨਵੇਂ ਸਾਲ ਤੋਂ ਪੀ. ਸੀ. ਆਰ. ’ਚ ਹੋਵੇਗਾ ਵੱਡਾ ਬਦਲਾਅ

ਉਨ੍ਹਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਰਿਵਾਈਜ਼ਡ ਸ਼ੈਡਿਊਲ ਅਨੁਸਾਰ 31 ਦਸੰਬਰ ਤੱਕ ਪ੍ਰਾਪਤ ਹੋਣ ਵਾਲੇ ਆਨਲਾਈਨ ਫਾਰਮਾਂ ਅਤੇ ਡੁਪਲੀਕੇਟ ਐਂਟਰੀਜ਼ ਨਾਲ ਸਬੰਧਤ ਜਨਰੇਟ ਹੋਏ ਫ਼ਾਰਮਾਂ ਦਾ 12 ਜਨਵਰੀ 2024 ਤੱਕ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ ਅਗਲੇ 4 ਦਿਨਾਂ ਤੱਕ ਸੰਘਣੀ ਧੁੰਦ ਦੀ ਚਿਤਾਵਨੀ, ਪ੍ਰਸ਼ਾਸਨ ਵੱਲੋਂ ਡਰਾਈਵਿੰਗ ਸਮੇਂ ਲੋਕਾਂ ਨੂੰ ਖ਼ਾਸ ਧਿਆਨ ਰੱਖਣ ਦੀ ਸਲਾਹ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News