ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਰੂਹਾਂ ਤੇ ਸਿਹਤ ਸਹੂਲਤਾਂ ਦੇਣਾ ਕ੍ਰਾਂਤੀਕਾਰੀ ਕਦਮ : ਬਲਕਾਰ ਸਿੰਘ

Monday, Aug 14, 2023 - 03:46 PM (IST)

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਰੂਹਾਂ ਤੇ ਸਿਹਤ ਸਹੂਲਤਾਂ ਦੇਣਾ ਕ੍ਰਾਂਤੀਕਾਰੀ ਕਦਮ : ਬਲਕਾਰ ਸਿੰਘ

ਰਾਓਵਾਲੀ/ਜਲੰਧਰ (ਬਿਊਰੋ) : ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨਾਂ ਦੀਆਂ ਬਰੂਹਾਂ ’ਤੇ ਪਹੁੰਚਾਉਣ ਦੇ ਮੰਤਵ ਅਧੀਨ ਅੱਜ ਜ਼ਿਲ੍ਹੇ ’ਚ 17 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਜ਼ਿਲ੍ਹੇ ’ਚ 38 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਸਨ ਅਤੇ 17 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹੇ ’ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 55 ਹੋ ਗਈ ਹੈ। ਪਿੰਡ ਰਾਓਵਾਲੀ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ 583 ਆਮ ਆਦਮੀ ਕਲੀਨਿਕ ਸਫ਼ਲਤਾ ਪੂਰਵਕ ਚਲਾਏ ਜਾ ਰਹੇ ਹਨ ਅਤੇ 76 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ।

PunjabKesari

ਇਨ੍ਹਾਂ ਕਲੀਨਿਕਾਂ ’ਚ 38 ਤਰ੍ਹਾਂ ਦੇ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਹੁਣ ਤੱਕ ਜਲੰਧਰ ਜ਼ਿਲ੍ਹੇ ਵਿੱਚ 2.5 ਲੱਖ ਲੋਕ ਆਮ ਆਦਮੀ ਕਲੀਨਿਕਾਂ ਤੋਂ ਲਾਭ ਉਠਾ ਚੁੱਕੇ ਹਨ। ਉਨਾਂ ਦੱਸਿਆ ਕਿ ਬੇਹਤਰੀਨ ਸਿਹਤ ਸਹੂਲਤਾਂ ਦੇ ਕੇ ਸਿਹਤ ਸਹੂਲਤਾਂ ਵਿਚ ਢਾਂਚਾਗਤ ਸੁਧਾਰ ਲੈ ਕੇ ਆਉਣਾ ਸਰਕਾਰ ਦਾ ਇੱਕ ਕ੍ਰਾਂਤੀਕਾਰੀ ਕਦਮ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਜਲੰਧਰ ਵਾਸੀਆਂ ਨੂੰ ਵੱਡਾ ਤੋਹਫ਼ਾ

ਇਸ ਨਾਲ ਜਿੱਥੇ ਮਰੀਜਾਂ ਨੂੰ ਹਰ ਤਰ੍ਹਾਂ ਦੀ ਸਿਹਤ ਸਹੂਲਤ ਇੱਕ ਹੀ ਛੱਤ ਹੇਠ ਮਿਲੇਗੀ ਉੱਥੇ ਹੀ ਦੂਸਰੇ ਪਾਸੇ ਵੱਡੇ ਸਰਕਾਰੀ ਹਸਪਤਾਲਾਂ ਵਿਚ ਵੀ ਮਰੀਜਾਂ ਦਾ ਬੋਝ ਘੱਟੇਗਾ ਅਤੇ ਮਰੀਜਾਂ ਦੇ ਵੀ ਟਾਈਮ ਦੀ ਬਚਤ ਹੋਏਗੀ। ਉਨ੍ਹਾਂ ਮੌਕੇ ’ਤੇ ਹਾਜ਼ਰ ਸਟਾਫ਼ ਨੂੰ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰਨ ਨੂੰ ਪ੍ਰੇਰਿਆ ਅਤੇ ਆਪਣੇ ਸੰਬੋਧਨ ’ਚ ਸਭਨਾਂ ਨੂੰ ਕਿਹਾ ਕਿ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਇਨ੍ਹਾਂ ਆਮ ਆਦਮੀ ਕਲੀਨਿਕਾਂ ’ਚ ਇੱਕ ਮੈਡੀਕਲ ਅਫਸਰ, ਫਾਰਮਾਸਿਸਟ, ਲੈਬ ਟੈਕਨੀਸ਼ੀਅਨ ਦੀ ਨਿਯੁਕਤੀ ਕੀਤੀ ਗਈ ਹੈ।

PunjabKesari

ਆਮ ਆਦਮੀ ਕਲੀਨਿਕਾਂ ’ਚ ਓ. ਪੀ. ਡੀ. ਸੇਵਾਵਾਂ, ਜੱਚਾ ਬੱਚਾ ਸਿਹਤ ਸਹੂਲਤਾਂ, ਟੀਕਾਕਰਣ ਸਹੂਲਤਾਂ, ਪਰਿਵਾਰ ਨਿਯੋਜਨ ਸੇਵਾਵਾਂ ਤੋਂ ਇਲਾਵਾ ਜਿਨ੍ਹੇ ਵੀ ਸਿਹਤ ਪ੍ਰੋਗਰਾਮ ਚੱਲ ਰਹੇ ਹਨ, ਉਹ ਮੈਡੀਕਲ ਸਹੂਲਤਾਂ ਵੀ ਮਿਲਣਗੀਆਂ। ਇਸ ਤੋਂ ਇਲਾਵਾ ਇਨ੍ਹਾਂ ਆਮ ਆਦਮੀ ਕਲੀਨਿਕਾਂ ’ਚ ਮਰੀਜ਼ਾਂ ਦਾ ਆਨ ਲਾਈਨ ਰਿਕਾਰਡ ਰੱਖਿਆ ਜਾਏਗਾ।

ਇਹ ਵੀ ਪੜ੍ਹੋ : ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਜਨਤਾ ਦੀਆਂ ਸ਼ਿਕਾਇਤਾਂ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਹੁਕਮ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


author

Anuradha

Content Editor

Related News