ਰਿਵਾਲਵਰ ਸਾਫ਼ ਕਰਦਿਆ ਚੱਲੀ ਗੋਲੀ, ਪੁਲਸ ਮੁਲਾਜ਼ਮ ਦੀ ਮੌਤ
Tuesday, Jun 19, 2018 - 01:33 PM (IST)

ਬਟਾਲਾ (ਸੈਂਡੀ) : ਬੀਤੀ ਰਾਤ ਪਿੰਡ ਮੜੀਆਵਾਲ ਵਿਖੇ ਰਿਵਾਲਵਰ ਸਾਫ਼ ਕਰਦਿਆਂ ਅਚਾਨਕ ਗੋਲੀ ਚੱਲਣ ਨਾਲ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਛੋਟੇ ਭਰਾ ਜਗਤਾਰ ਸਿੰਘ ਲੰਬੜਦਾਰ ਨੇ ਦੱਸਿਆ ਕਿ ਮੇਰਾ ਭਰਾ ਜਗਤਾਰ ਸਿੰਘ ਪੁੱਤਰ ਕੁਲਦੀਪ ਸਿੰਘ ਪੰਜਾਬ ਪੁਲਸ ਵਿਚ ਨੌਕਰੀ ਕਰਦਾ ਸੀ ਅਤੇ ਹੁਣ ਫਗਵਾੜੇ ਥਾਣਾ ਸਦਰ ਵਿਖੇ ਤਾਇਨਾਤ ਸੀ।
ਬੀਤੇ ਕੱਲ ਉਹ ਘਰ ਛੁੱਟੀ 'ਤੇ ਆਇਆ ਸੀ ਅਤੇ ਘਰ ਵਿਚ ਪਿਆ ਦੇਰ ਸ਼ਾਮ ਉਹ ਆਪਣਾ ਲਾਇਸੈਂਸੀ ਰਿਵਾਲਵਰ ਸਾਫ਼ ਕਰਨ ਲੱਗਾ ਤਾਂ ਉਸ ਵਿੱਚੋਂ ਅਚਾਨਕ ਗੋਲੀ ਚੱਲ ਗਈ। ਜੋ ਮੇਰੇ ਭਰਾ ਦੇ ਸਿਰ ਵਿਚ ਲੱਗ ਗਈ। ਜਿਸ ਨਾਲ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਏ.ਐਸ.ਆਈ. ਸੁਖਜਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ।